ਖ਼ਾਲਸਾ ਕਾਲਜ ਮਹਿਤਾ ਦੇ ਬੀਏ/ਬੀਐਸਸੀ ਚੌਥੇ ਸਮੈਸਟਰ ਦਾ ਨਤੀਜਾ ਰਿਹਾ 100 ਫ਼ੀਸਦੀ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ
Publish Date: Fri, 04 Sep 2026 04:14 PM (IST)
Updated Date: Fri, 04 Sep 2026 04:16 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਿਦਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀਏ/ਬੀਐਸਸੀ ਸਮੈਸਟਰ ਚੌਥਾ ਦੇ ਨਤੀਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਣੇ ਗਏ। ਇਹਨਾਂ ਨਤੀਜਿਆ ਵਿਚ ਬੀਏ/ਬੀਐਸਸੀ ਸਮੈਸਟਰ ਚੌਥਾ ਦੇ ਵਿਿਦਆਰਥੀਆਂ ਦੀ ਮਿਹਨਤ ਸਦਕਾ ਨਤੀਜੇ 100 ਫੀਸਦੀ ਰਹੇ। ਜਿਸ ਵਿਚ ਬੀਏ ਦੀ ਨਵਨੀਤ ਕੌਰ 77 ਪ੍ਰਤੀਸ਼ਤ, ਹਰਮਨਪ੍ਰੀਤ ਕੌਰ 76 ਪ੍ਰਤੀਸ਼ਤ ਅਤੇ ਗੁਰਪ੍ਰੀਤ ਸਿੰਘ 74 ਪ੍ਰਤੀਸ਼ਤ, ਬੀਐਸਸੀ ਇਕਨੋਮਿਕਸ ਦੀ ਆਚਲ ਪ੍ਰੀਤ ਕੌਰ 74 ਪ੍ਰਤੀਸ਼ਤ ਅਤੇ ਹਰਸੁਖਪ੍ਰੀਤ ਸਿੰਘ ਨੇ 72 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ ਨੇ ਖੁਸ਼ੀ ਜ਼ਾਹਿਰ ਕਰਦਿਆ ਵਿਿਦਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਿਰਫ ਤੁਹਾਡੀ ਲਗਾਤਾਰ ਕੋਸ਼ਿਸ਼ ਨਹੀਂ ਸਗੋਂ ਤੁਹਾਡੇ ਭਵਿੱਖ ਦੀ ਮਜਬੂਤ ਨੀਂਹ ਵੀ ਹਨ। ਇਸ ਮੌਕੇ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਕੁਲਦੀਪ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਪੂਰਤੀ ਸ਼ਰਮਾ, ਨਵਨੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਸੁਪ੍ਰੀਤ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ ਅਤੇ ਕਾਬਲ ਸਿੰਘ ਆਦਿ ਨੇ ਵਿਿਦਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।