ਖਾਲਸਾ ਕਾਲਜ ਮਹਿਤਾ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਿਦਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ ਕਾਮ ਸਮੈਸਟਰ ਪਹਿਲੇ ਦੇ
Publish Date: Thu, 09 Apr 2026 04:15 PM (IST)
Updated Date: Thu, 09 Apr 2026 04:17 PM (IST)

ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਿਦਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ ਕਾਮ ਸਮੈਸਟਰ ਪਹਿਲੇ ਦੇ ਨਤੀਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਘੋਸ਼ਿਤ ਕੀਤੇ ਗਏ। ਇਨ੍ਹਾਂ ਨਤੀਜਿਆ ਵਿਚ ਬੀ ਕਾਮ ਸਮੈਸਟਰ ਪਹਿਲੇ ਦੇ ਨਤੀਜੇ 100 ਫੀਸਦੀ ਸ਼ਾਨਦਾਰ ਰਹੇ। ਜਿਸ ਵਿਚ ਬੀ ਕਾਮ ਦੀ ਵਿਿਦਆਰਥਣ ਸੁਮਨਪ੍ਰੀਤ ਕੌਰ, ਗੁਰਲੀਨ ਕੌਰ ਤੇ ਅਰਮਾਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨਵਨੀਤ ਕੌਰ, ਜਪਜੀਤ ਕੌਰ, ਜੈਸਮੀਨ ਕੌਰ, ਸੰਦੀਪ ਕੌਰ, ਮਨਜਿੰਦਰ ਕੌਰ ਅਤੇ ਅਰਪਨਜੋਤ ਸਿੰਘ ਨੇ ਵਧੀਆ ਅੰਕ ਹਾਸਲ ਕਰਕੇ ਕਾਲਜ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲਉਸਮਾਂ ਨੇ ਖੁਸ਼ੀ ਜ਼ਾਹਿਰ ਕਰਦਿਆ ਵਿਿਦਆਰਥੀਆਂ ਦੇ ਨਾਲ-ਨਾਲ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਿਦਆਰਥੀਆਂ ਦੇ ਉੱਜਵਲ ਭਵਿੱਖ ਦੀ ਮਜਬੂਤ ਨੀਂਹ ਹਨ। ਉਨ੍ਹਾਂ ਹੋਰਨਾਂ ਵਿਿਦਆਰਥੀਆਂ ਨੂੰ ਵੀ ਇਸੇ ਤਰਾਂ ਲਗਨ ਪੜ੍ਹਨ ਅਤੇ ਆਪਣੀ ਜਿੰਦਗੀ ਵਿਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਡਾਕਟਰ ਜਤਿੰਦਰ ਸ਼ਰਮਾ, ਕੁਲਦੀਪ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਪੂਰਤੀ ਸ਼ਰਮਾ, ਨਵਨੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਸੁਪ੍ਰੀਤ ਕੌਰ ਅਤੇ ਕਾਬਲ ਸਿੰਘ ਮੌਜੂਦ ਸਨ। ਕੈਪਸ਼ਨ: ਚੰਗੇ ਨਤੀਜੇ ਆਉਂਣ ‘ਤੇ ਵਿਿਦਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਣਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲਉਸਮਾਂ ਤੇ ਹੋਰ।