ਸ਼ਹੀਦ ਭਾਈ ਤਾਰਾ ਸਿੰਘ ਵਾਂ ਦੇ ਸ਼ਹੀਦੀ ਦਿਹਾੜੇ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਮਾਰਚ ਆਰੰਭ
ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਘਿਓ ਮੰਡੀ, ਭੰਡਾਰੀ ਪੁਲ, ਚੀਫ਼ ਖ਼ਾਲਸਾ ਦੀਵਾਨ, ਪੁਤਲੀ ਘਰ, ਖ਼ਾਲਸਾ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਖੰਡਵਾਲਾ, ਗੁਰਦੁਆਰਾ ਛੇਹਰਟਾ ਸਾਹਿਬ, ਗੁਰੂ ਕੀ ਵਡਾਲੀ, ਗਮੂੰਵਾਲ, ਕੋਟਲੀ, ਗੁਰਦੁਆਰਾ ਸੰਨ੍ਹ ਸਾਹਿਬ, ਢੰਡ, ਕਸੇਲ, ਮੀਆਂਪੁਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਰਾਤਰੀ ਵਿਸ਼ਰਾਮ ਕਰੇਗਾ ।
Publish Date: Mon, 09 Mar 2026 12:26 PM (IST)
Updated Date: Mon, 09 Mar 2026 12:30 PM (IST)

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋ ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਖ਼ਾਲਸਈ ਮਾਰਚ ਸਜਾਇਆ ਗਿਆ। ਇਹ ਵਿਸ਼ੇਸ਼ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਦੋ ਰਾਤਾਂ ਦੇ ਪੜਾਅ ਕਰਕੇ 11 ਮਾਰਚ ਨੂੰ ਵਾਂ ਪਿੰਡ ਵਿਖੇ ਸੰਪੂਰਨ ਹੋਵੇਗਾ। ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਘਿਓ ਮੰਡੀ, ਭੰਡਾਰੀ ਪੁਲ, ਚੀਫ਼ ਖ਼ਾਲਸਾ ਦੀਵਾਨ, ਪੁਤਲੀ ਘਰ, ਖ਼ਾਲਸਾ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਖੰਡਵਾਲਾ, ਗੁਰਦੁਆਰਾ ਛੇਹਰਟਾ ਸਾਹਿਬ, ਗੁਰੂ ਕੀ ਵਡਾਲੀ, ਗਮੂੰਵਾਲ, ਕੋਟਲੀ, ਗੁਰਦੁਆਰਾ ਸੰਨ੍ਹ ਸਾਹਿਬ, ਢੰਡ, ਕਸੇਲ, ਮੀਆਂਪੁਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਰਾਤਰੀ ਵਿਸ਼ਰਾਮ ਕਰੇਗਾ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਇਸੇ ਤਹਿਤ ਹੀ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਤਰਨ ਤਾਰਨ ਜ਼ਿਲ੍ਹੇ ਦੇ ਵਾਂ ਪਿੰਡ ਪਹੁੰਣਗੇ ਅਤੇ 11 ਤੋਂ 14 ਮਾਰਚ ਤੱਕ ਉੱਥੇ ਵੱਡੇ ਪੱਧਰ ਉੱਤੇ ਸ਼ਤਾਬਦੀ ਦੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।