ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਦਿਲ ਨੂੰ ਤੰਦਾਂਸਤ ਰੱਖਣ ਲਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੀ ਜ਼ੂਆਲੋਜੀਕਲ
Publish Date: Fri, 23 Oct 2026 04:29 PM (IST)
Updated Date: Fri, 23 Oct 2026 04:31 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਦਿਲ ਨੂੰ ਤੰਦਾਂਸਤ ਰੱਖਣ ਲਈ ਸਿਹਤਮੰਦ ਜੀਵਨ—ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੀ ਜ਼ੂਆਲੋਜੀਕਲ ਸੋਸਾਇਟੀ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਹਿਯੋਗ ਨਾਲ ਵਿਸ਼ਵ ਦਿਲ ਦਿਵਸ—2026 ਮਨਾਇਆ ਗਿਆ।ਯੂਨੀਵਰਸਿਟੀ ਦੇ ਉਪ—ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾਂ—ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਡੀਨ ਸਾਇੰਸਜ਼ ਡਾ. ਮਨਬੀਰ ਕੌਰ ਦੀ ਯੋਗ ਅਗਵਾਈ ਹੇਠ “ਧੜਕਣ ਨੂੰ ਨਾ ਗੁਆਓ” (ਡਾਟ ਮਿਸ ਏ ਬੀਟ) ਵਿਸ਼ੇ ’ਤੇ ਕਰਵਾਏ ਗਏ ਉਕਤ ਸਮਾਗਮ ਮੌਕੇ ਪੋਸਟਰ ਪੇਸ਼ਕਾਰੀ, ਮਾਡਲ ਪੇਸ਼ਕਾਰੀ ਅਤੇ ਪਾਵਰਪੁਆਇੰਟ ਪੇਸ਼ਕਾਰੀ ਸਮੇਤ ਕਈ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਦਿਲ ਦੀ ਸਿਹਤ ਸਾਡੇ ਸਮੁੱਚੇ ਜੀਵਨ ਅਤੇ ਤੰਦਾਂਸਤੀ ਦਾ ਅਹਿਮ ਹਿੱਸਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਾਂਝੇਵਿਆਂ ਭਰੇ ਜੀਵਨ ’ਚ ਗਲਤ ਖਾਣ—ਪੀਣ ਦੀਆਂ ਆਦਤਾਂ, ਸਰੀਰਿਕ ਗਤੀਵਿਧੀਆਂ ਦੀ ਘਾਟ ਅਤੇ ਵੱਧਦਾ ਤਣਾਅ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।ਇਸ ਲਈ ਹਰੇਕ ਵਿਅਕਤੀ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਕਾਰਾਤਮਕ ਸੋਚ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਅਤੇ ਸਮਾਜ ’ਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਮੌਕੇ ਕਰਵਾਈਆਂ ਗਈਆਂ ਉਕਤ ਗਤੀਵਿਧੀਆਂ ਰਾਹੀਂ ਵਿਿਦਆਰਥੀਆਂ ਨੂੰ ਦਿਲ ਦੀ ਸਿਹਤ ਨਾਲ ਸਬੰਧਿਤ ਆਪਣੇ ਵਿਿਗਆਨਕ ਗਿਆਨ, ਰਚਨਾਤਮਕਤਾ ਅਤੇ ਨਵੇਂ ਵਿਚਾਰਾਂ ਨੂੰ ਪੇਸ਼ ਕਰਨ ਦਾ ਮੌਕਾ ਮਿਿਲਆ।ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਵੱਲੋਂ ਉਪਰੋਕਤ ਪੇਸ਼ਕਾਰੀਆਂ ’ਚ ਦਿਲ ਦੀਆਂ ਬਿਮਾਰੀਆਂ ਦੀ ਰੋਕਥਾਮ, ਸੰਤੁਲਿਤ ਖੁਰਾਕ, ਨਿਯਮਿਤ ਸਰੀਰਿਕ ਕਸਰਤ, ਤਣਾਅ ਪ੍ਰਬੰਧਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਡਾ. ਮਨਬੀਰ ਕੌਰ ਨੇ ਡਾ. ਮਹਿਲ ਸਿੰਘ ਅਤੇ ਡਾ. ਸੁਰਿੰਦਰ ਕੌਰ ਦਾ ਉਕਤ ਪ੍ਰੋਗਰਾਮ ਸਬੰਧੀ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਮਾਗਮ ਦਾ ਉਦੇਸ਼ ਵਿਿਦਆਰਥੀਆਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਮਾਜ ’ਚ ਦਿਲ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕਰਨਾ ਸੀ, ਜਿਸ ’ਚ ਵਿਿਦਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਸਾਂਝੇ ਉਪਰਾਲੇ ਰਾਹੀਂ ’ਵਰਸਿਟੀ ਅਤੇ ਵੂਮੈਨ ਕਾਲਜ ਨੇ ਸਿਹਤ ਸਬੰਧੀ ਜਾਗਰੂਕਤਾ, ਵਿਿਗਆਨਕ ਸਿੱਖਿਆ ਅਤੇ ਵਿਿਦਆਰਥੀਆਂ ਦੀ ਸਰਗਰਮ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਹ ਪਹਿਲਕਦਮੀ ਸਮਾਜ ਨੂੰ ਸਿਹਤਮੰਦ ਬਣਾਉਣ ਅਤੇ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਈ।