ਖਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਜਿਸਟਰਾਰ
Publish Date: Sat, 12 Sep 2026 04:50 PM (IST)
Updated Date: Sat, 12 Sep 2026 04:53 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਜਿਸਟਰਾਰ ਅਤੇ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਡਾ. ਖੁਸ਼ਵਿੰਦਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਗਲੋਬਲ ਇੰਸੀਚਿਊਟ ਆਫ ਚਾਈਲਡਹੁਡ ਡਿਸਅਬਿਲਟੀ ਦੇ ਫਾਊਂਡਰ ਡਾਇਰੈਕਟਰ ਪ੍ਰੇਰਨਾ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਕਤ ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ. ਕੁਮਾਰ ਨੇ ਖੰਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਉਪਰੰਤ ਡਾ. ਕੁਮਾਰ ਨੇ ਆਪਣੇ ਜੀਵਨ ’ਚ ਪ੍ਰਭਾਵਿਤ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਰੂਪ ’ਤੇ ਉਨ੍ਹਾਂ ਦੇ ਜੀਵਨ ਨੂੰ ਸੇਧ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਸ਼ਵ ਦੇ ਮਹਾਨ ਅਧਿਆਪਕਾਂ ਅਤੇ ਸ਼ਖਸ਼ੀਅਤਾਂ ਸਬੰਧੀ ਚਰਚਾ ਕਰਦਿਆਂ ਵਿਿਦਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਸ਼ਖਸ਼ੀਅਤ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੰਨਾ ਨੇ ਵਿਿਦਆਰਥੀਆਂ ਨੂੰ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਸਮਝਣ ਅਤੇ ਉਨ੍ਹਾਂ ’ਚ ਵਿਵਹਾਰਿਕ ਤਬਦੀਲੀ ਲਿਆਉਣ ਲਈ ਵਿਸ਼ੇਸ਼ ਯਤਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਿਦਆਰਥੀ ਨੂੰ ਚੰਗੀ ਤਰ੍ਹਾਂ ਜਾਣ ਕੇ ਅਤੇ ਉਸਦੇ ਪੱਧਰ ’ਤੇ ਆ ਕੇ ਹੀ ਉਸ ਦੀ ਸਮੁੱਚੀ ਸ਼ਖਸ਼ੀਅਤ ਦਾ ਵਿਕਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਸਮਾਵੇਸ਼ੀ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਚੰਗੇ ਅਧਿਆਪਕ ਦੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਉਕਤ ਸੈਮੀਨਾਰ ਦੌਰਾਨ ‘ਇਕ ਦਿਨ ਆਪ ਅਧਿਆਪਕ ਬਣੋ ਅਤੇ ਅਧਿਆਪਕ ਦਾ ਸ਼ੁਕਰਗੁਜ਼ਾਰ ਹੋਣਾ’ ਆਦਿ ਬਹੁਤ ਸਾਰੀਆਂ ਕਿਿਰਆਵਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਆਯੋਜਨ ਡਾ. ਜਸਪ੍ਰੀਤ ਕੌਰ, ਡਾ. ਹਰਸਿਮਰਨਜੀਤ ਕੌਰ ਅਤੇ ਡਾ. ਅਰਵਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਖੰਨਾ ਨੇ ਡਾ. ਕੁਮਾਰ ਨਾਲ ਮਿਲ ਕੇ ਉਕਤ ਕਿਿਰਆਵਾਂ ’ਚ ਜੇਤੂ ਵਿਿਦਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਡਾ. ਕੁਮਾਰ ਨੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਪ੍ਰੋਗਰਾਮ ਆਯੋਜਕਾਂ ਨਾਲ ਮਿਲ ਕੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਿਦਆਰਥੀ ਹਾਜ਼ਰ ਸਨ।