ਖਾਲਸਾ ਯੂਨੀਵਰਸਿਟੀ ਵੱਲੋਂ ‘ਬੁੱਧ ਤੇ ਸਿੱਖ ਧਰਮ’ ’ਤੇ ਸੈਮੀਨਾਰ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ। ਭਗਵਾਨ ਬੁੱਧ ਨੇ ਦਇਆ, ਕਾਂਣਾ, ਅਹਿੰਸਾ ਅਤੇ ਸਹਿਣਸ਼ੀਲਤਾ
Publish Date: Sat, 19 Sep 2026 05:59 PM (IST)
Updated Date: Sat, 19 Sep 2026 06:02 PM (IST)
ਸਿੱਖ ਅਤੇ ਬੁੱਧ ਧਰਮ ਦੋਵੇਂ ਹੀ ਮਨੁੱਖਤਾ, ਸੱਚ, ਦਇਆ, ਸੇਵਾ ਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੇ : ਮਜੀਠੀਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ। ਭਗਵਾਨ ਬੁੱਧ ਨੇ ਦਇਆ, ਕਾਂਣਾ, ਅਹਿੰਸਾ ਅਤੇ ਸਹਿਣਸ਼ੀਲਤਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਪ੍ਰੇਰਣਾ ਦਿੱਤੀ, ਜਦਕਿ ਸਮੂਹ ਜਗਤ ਦੇ ਪਾਲਣਹਾਰ ਧੰਨ ਨਿਰੰਕਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਮਨੁੱਖੀ ਬਰਾਬਰੀ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ‘ਬੁੱਧ ਅਤੇ ਸਿੱਖ ਧਰਮ’ ਵਿਸ਼ੇ ’ਤੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ’ਚ ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਪੁੱਜੇ ਉਪ ਪ੍ਰਧਾਨ ਸ੍ਰੀ ਭੰਤੇ ਮਹਿੰਦਰਾ ਨੇ ਕੀਤਾ। ਸੈਮੀਨਾਰ ਦੀ ਸ਼ੁਰੂਆਤ ਮੌਕੇ ਪਹਿਲਾਂ ਆਪਣੇ ਕੁੰਜੀਵਤ ਭਾਸ਼ਣ ’ਚ ਹਿਮਾਚਲ ਦੀ ਸੈਂਟਰਲ ਯੂਨੀਵਰਸਿਟੀ (ਕੇਂਦਰੀ ਯੂਨੀਵਰਸਿਟੀ) ਤੋਂ ਸਾਬਕਾ ਉਪ ਕੁਲਪਤੀ ਡਾ. ਐੱਚਐੱਸ ਬੇਦੀ ਨੇ ਇਤਿਹਾਸਕ ਹਵਾਲਿਆਂ ਰਾਹੀਂ ਦੋਵਾਂ ਧਰਮਾਂ ਵਿਚਕਾਰ ਸਮਾਨਤਾਵਾਂ ਅਤੇ ਸਾਂਝੇ ਪੱਖਾਂ ਨੂੰ ਉਜਾਗਰ ਕੀਤਾ।ਉਨ੍ਹਾਂ ਨੇ ਸਿੱਖ ਧਰਮ ਅਤੇ ਬੁੱਧ ਧਰਮ ਦੀਆਂ ਸਿੱਖਿਆਵਾਂ ਦੇ ਆਪਸੀ ਸਬੰਧਾਂ, ਸਮਾਨਤਾਵਾਂ ਅਤੇ ਵਿਲੱਖਣ ਵਿਸ਼ੇਸ਼ਤਾਵਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ। ਇਸ ਮੌਕੇ ਮਹਿੰਦਰਾ ਨੇ ਦੋਵਾਂ ਪ੍ਰੰਪਰਾਵਾਂ ’ਚ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ ਅਤੇ ਚੰਗੇ ਕਰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਧਾਰਮਿਕ ਸਾਂਝ ਅਤੇ ਆਪਸੀ ਸਤਿਕਾਰ ਦੀ ਲੋੜ ਹੋਰ ਵੀ ਵੱਧ ਗਈ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਧਰਮਾਂ ਦੀਆਂ ਸਾਂਝੀਆਂ ਮਨੁੱਖੀ ਕਦਰਾਂ—ਕੀਮਤਾਂ ਨੂੰ ਸਮਝ ਕੇ ਸਮਾਜ ’ਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ। ਸੈਮੀਨਾਰ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਿਲੀਜੀਅਸ ਸਟੱਡੀਜ਼ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਡਾ. ਬੇਦੀ, ਮਹਿੰਦਰਾ, ’ਵਰਸਿਟੀ ਦੇ ਚਾਂਸਲਰ ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ. ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਆਨਰੇਰੀ ਸਕੱਤਰ ਵੀਰੇਂਦਰ ਸਿੰਘ ਆਹਲੂਵਾਲੀਆ, ਬੁੱਧਾ ਪੋਸਟ ਗ੍ਰੈਜੂਏਟ ਕਾਲਜ, ਕੁਸ਼ੀਨਗਰ ਪ੍ਰਿੰਸੀਪਲ ਵਿਨੋਦ ਮੋਹਨ ਮਿਸ਼ਰਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸੇਵਾਮੁਕਤ ਪ੍ਰੋਫੈਸਰ ਇੰਦਰਜੀਤ ਸਿੰਘ ਅਤੇ ਐਡਵੋਕੇਟ ਵਿਜੇ ਕੁਮਾਰ ਰਾਵਤ ਦਾ ਸਵਾਗਤ ਕੀਤਾ। ਇਸ ਮੌਕੇ ਆਹਲੂਵਾਲੀਆ ਨੇ ਸੈਮੀਨਾਰ ’ਚ ਆਏ ਸਮੂਹ ਮਹਿਮਾਨਾਂ ਦੀ ਸਰੋਤਿਆਂ ਨਾਲ ਜਾਣ—ਪਛਾਣ ਕਰਵਾਉਂਦਿਆਂ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦਾ ਅਧਿਐਨ ਸਾਨੂੰ ਭਾਰਤੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਵਿਿਭੰਨਤਾ ਨੂੰ ਸਮਝਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਰਮਾਂ ਨੇ ਜਾਤ—ਪਾਤ, ਭੇਦਭਾਵ ਅਤੇ ਮਨੁੱਖ ਨੂੰ ਮਨੁੱਖ ਤੋਂ ਵੱਖ ਕਰਨ ਵਾਲੀਆਂ ਸੋਚਾਂ ਤੋਂ ਉੱਪਰ ਉੱਠਣ ਦਾ ਹੋਕਾ ਦਿੱਤਾ ਹੈ। ਆਹਲੂਵਾਲੀਆ ਨੇ ਕਿਹਾ ਕਿ ਸਿੱਖ ਧਰਮ ’ਚ ਸੇਵਾ, ਸੰਗਤ ਅਤੇ ਪੰਗਤ ਦੀ ਪਰੰਪਰਾ ਮਨੁੱਖੀ ਸਮਾਨਤਾ ਦਾ ਪ੍ਰਤੀਕ ਹੈ, ਜਦਕਿ ਬੁੱਧ ਧਰਮ ’ਚ ਕਾਂਣਾ ਅਤੇ ਮੈਤਰੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਰਮਾਂ ਦਾ ਅਧਿਐਨ ਸਿਰਫ ਜਾਣਕਾਰੀ ਹਾਸਲ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੀਆਂ ਚੰਗੀਆਂ ਕਦਰਾਂ—ਕੀਮਤਾਂ ਨੂੰ ਜੀਵਨ ’ਚ ਅਪਣਾਉਣ ਲਈ ਕਰਨਾ ਚਾਹੀਦਾ ਹੈ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦੋਵੇਂ ਹੀ ਮਨੁੱਖਤਾ, ਸੱਚ, ਦਇਆ, ਸੇਵਾ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਿਸ਼ਆਂ ’ਤੇ ਅਕਾਦਮਿਕ ਵਿਚਾਰ—ਵਟਾਂਦਰਾ ਵਿਿਦਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਤੇ ਅਧਿਆਤਮਿਕ ਪ੍ਰੰਪਰਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਯੂਨੀਵਰਸਿਟੀ ਵੱਲੋਂ ਅਜਿਹੇ ਗਿਆਨਵਰਧਕ ਸੈਮੀਨਾਰ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਵਿਰਾਸਤ ਅਤੇ ਮਨੁੱਖੀ ਕਦਰਾਂ—ਕੀਮਤਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਛੀਨਾ ਨੇ ਕਿਹਾ ਕਿ ਉਕਤ ਧਰਮਾਂ ਦਾ ਅਧਿਐਨ ਭਾਰਤੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਿਦਆਰਥੀਆਂ ਅਤੇ ਖੋਜਾਰਥੀਆਂ ਨੂੰ ਵਿਚਾਰਾਂ ਦੇ ਆਦਾਨ—ਪ੍ਰਦਾਨ ਲਈ ਸਾਰਥਿਕ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਸਿਰਫ਼ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਵਿਿਦਆਰਥੀਆਂ ’ਚ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਮਨੁੱਖੀ ਮੁੱਲਾਂ ਦਾ ਵਿਕਾਸ ਕਰਨਾ ਵੀ ਹੈ। ਸੈਮੀਨਾਰ ਦੌਰਾਨ ਪ੍ਰੋ. ਇੰਦਰਜੀਤ ਸਿੰਘ ਅਤੇ ਸ੍ਰੀ ਰਾਵਤ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦਾ ਅਧਿਐਨ ਕਰਦਿਆਂ ਇਨ੍ਹਾਂ ਦੀਆਂ ਇਤਿਹਾਸਕ ਅਤੇ ਵਿਚਾਰਧਾਰਕ ਵਿਸ਼ੇਸ਼ਤਾਵਾਂ ਦੇ ਨਾਲ ਮਨੁੱਖੀ ਪੱਖ ਨੂੰ ਸਮਝਣਾ ਵੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ’ਚ ਮਨੁੱਖੀ ਬਰਾਬਰੀ, ਸੱਚ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਪ੍ਰਮੁੱਖ ਹੈ। ਇਸ ਮੌਕੇ ਮਜੀਠੀਆ ਨੇ ਛੀਨਾ ਨਾਲ ਮਿਲ ਕੇ ਸਮੂਹ ਵਿਦਵਾਨਾਂ ਨੂੰ ਕਾਲਜ ਦੀ ਯਾਦਗਾਰੀ ਤਸਵੀਰ, ਪੁਸਤਕ, ਸ਼ਾਲ ਆਦਿ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ, ਡੀਨ (ਲਾਅ) ਡਾ. ਜਸਪਾਲ ਸਿੰਘ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਟੀਪੀ ਸੰਧੂ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਪਰਮਜੀਤ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਸਮੇਤ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।