ਕਿਰਤੀ ਕਿਸਾਨ ਯੂਨੀਅਨ ਵੱਲੋਂ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਅਜਨਾਲਾ : ਕਿਰਤੀ ਕਿਸਾਨ ਯੂਨੀਅਨ ਦੀ ਨਵੀਂ ਚੁਣੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਹੇਠ ਜਥੇਬੰਦੀ ਦੇ ਦਫ਼ਤਰ ਅੱਡਾ ਕੁੱਕੜਾਂ ਵਾਲਾ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ
Publish Date: Thu, 20 Aug 2026 04:19 PM (IST)
Updated Date: Thu, 20 Aug 2026 04:21 PM (IST)
21 ਅਗਸਤ ਦੇ ‘ਪੰਜਾਬ ਬੰਦ’ ਦੀ ਹਮਾਇਤ ਦਾ ਐਲਾਨ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਅਜਨਾਲਾ : ਕਿਰਤੀ ਕਿਸਾਨ ਯੂਨੀਅਨ ਦੀ ਨਵੀਂ ਚੁਣੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਹੇਠ ਜਥੇਬੰਦੀ ਦੇ ਦਫ਼ਤਰ ਅੱਡਾ ਕੁੱਕੜਾਂ ਵਾਲਾ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਹੋ ਰਹੇ 7 ਦਿਨਾਂ ਪੱਕੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ ਇਹ ਧਰਨਾ ਪੰਜਾਬ ਦੇ ਪਾਣੀਆਂ ਦੇ ਮਸਲੇ, ਧਾਰਾ 78, 79 ਤੇ 80 ਨੂੰ ਰੱਦ ਕਰਵਾਉਣ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੇ ਵਿਰੋਧ, ਸੂਬਾ ਸਰਕਾਰ ਪਾਸੋਂ 6 ਫ਼ਸਲਾਂ ’ਤੇ ਐਮ.ਐਸ.ਪੀ. ਲੈਣ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਰਗੀਆਂ ਅਹਿਮ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ। ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਕਾਫ਼ਲਾ 31 ਅਗਸਤ ਨੂੰ ਟਰਾਲੀਆਂ ਰਾਹੀਂ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਜਥੇਬੰਦੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵੱਲ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ’ਤੇ ਹੋਏ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਯੂਨੀਅਨ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦਿਆਂ ਐਲਾਨ ਕੀਤਾ ਕਿ ਕਿਸਾਨ ਆਗੂ ਅਤੇ ਵਰਕਰ ਨੇੜਲੇ ਇਕੱਠਾਂ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਇਸ ਮੌਕੇ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਜ਼ਿਲ੍ਹਾ ਸਕੱਤਰ ਰਵਿੰਦਰ ਸਿੰਘ ਛੱਜਲਵੱਡੀ, ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਕੜਿਆਲ, ਮੀਤ ਪ੍ਰਧਾਨ ਦਿਲਬਾਗ ਸਿੰਘ ਮਾਕੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਸਹਿੰਸਰਾ, ਪ੍ਰਕਾਸ਼ ਸਿੰਘ ਥੋਥੀਆਂ, ਮੇਜਰ ਸਿੰਘ ਜੋਹਲ, ਗੁਰਸ਼ਰਨ ਸਿੰਘ ਰਾਣੇਵਾਲੀ, ਬਲਦੇਵ ਸਿੰਘ ਸਹਿੰਸਰਾ ਖੁਰਦ, ਬਲਵਿੰਦਰ ਸਿੰਘ ਪੰਜਗਰਾਈਆਂ ਨਿੱਝਰਾਂ, ਕੁਲਵਿੰਦਰ ਸਿੰਘ ਉਠੀਆਂ, ਜਸਬੀਰ ਸਿੰਘ ਉਠੀਆਂ, ਹਰਦੇਵ ਵੀਰਮ ਅਤੇ ਮੇਜਰ ਸਿੰਘ ਕੋਟ ਕੇਸਰਾ ਸਿੰਘ ਹਾਜ਼ਰ ਸਨ।