ਰਵੀ ਖਹਿਰਾ, ਖਡੂਰ ਸਾਹਿਬ : ਕਿਸਾਨ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੀ ਮੀਟਿੰਗ ਪਿੰਡ ਮੀਆਂਵਿੰਡ ਵਿਖੇ ਜ਼ੋਨ ਪ੍ਰਧਾਨ ਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਹੋਈ। ਮੀਟਿੰਗ ਉਪਰੰਤ ਕਿਸਾਨ ਮਜ਼ਦੂਰਾਂ ਨੇ ਜੰਮੂ ਕਸ਼ਮੀਰ 'ਚ ਧਾਰਾ 370 ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਖੱਲਚੀਆਂ-ਖਡੂਰ ਸਾਹਿਬ ਮਾਰਗ ਬੰਦ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।

ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਚੁਤਾਲਾ, ਪ੍ਰਰੈੱਸ ਸਕੱਤਰ ਇਕਬਾਲ ਸਿੰਘ, ਹਰਬਿੰਦਰਜੀਤ ਸਿੰਘ ਕੰਗ, ਲਖਬੀਰ ਸਿੰਘ ਵੈਰੋਂਵਾਲ, ਭਗਵਾਨ ਸਿੰਘ ਸੰਘਰ ਨੇ ਕਿਹਾ ਕਿ ਧਾਰਾ 370 ਅਤੇ 35ਏ ਖ਼ਤਮ ਕਰ ਕੇ ਕਸ਼ਮੀਰ ਦੇ ਲੋਕਾਂ ਦੇ ਵੱਧ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵੱਲੋਂ 8 ਸਤੰਬਰ ਨੂੰ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਮਨਜੀਤ ਸਿੰਘ, ਜਗੀਰ ਸਿੰਘ, ਚੁਤਾਲਾ, ਹਰਭਿੰਦਰ ਸਿੰਘ, ਮਨਜੀਤ ਸਿੰਘ ਮੀਆਂਵਿੰਡ, ਮੁਖਤਾਰ ਸਿੰਘ, ਪਰਮਜੀਤ ਸਿੰਘ ਬਾਠ, ਮੁਖਵਿੰਦਰ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਸਾਹਿਬ ਸਿੰਘ, ਤੋਤਾ ਸਿੰਘ, ਬਚਿੱਤਰ ਸਿੰਘ, ਕੰਵਲਜੀਤ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।