ਸ਼ਹਿਰ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ : ਅਨੁਜ ਖੇਮਕਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਅਤੇ ਸਾਬਕਾ 'ਆਪ' ਨੇਤਾ ਤੇ ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਅਨੁਜ ਖੇਮਕਾ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੁੰਵਰ ਵਿਜੇ ਪ੍ਰਤਾਪ
Publish Date: Wed, 29 Apr 2026 04:30 PM (IST)
Updated Date: Wed, 29 Apr 2026 04:34 PM (IST)

ਸ਼ਹਿਰ ’ਚ ਖੁੱਲ੍ਹੇਆਮ ਚੱਲ ਰਹੇ ਹੁੱਕਾ ਬਾਰ ਬੰਦ ਕਰਵਾਉਣੇ ਚਾਹੀਦੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਅਤੇ ਸਾਬਕਾ ਆਪ ਨੇਤਾ ਤੇ ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਅਨੁਜ ਖੇਮਕਾ ਨੇ ਆਮ ਆਦਮੀ ਪਾਰਟੀ ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਕ ਮਹੱਤਵਪੂਰਨ ਵਿਭਾਗ ਸੌਂਪਦੀ ਅਤੇ ਉਨ੍ਹਾਂ ਦੀ ਸਲਾਹ ਨੂੰ ਗੰਭੀਰਤਾ ਨਾਲ ਲੈਂਦੀ, ਤਾਂ ਪੰਜਾਬ ਦੀ ਸਥਿਤੀ ਬਹੁਤ ਵੱਖਰੀ ਅਤੇ ਬਿਹਤਰ ਹੁੰਦੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਂਗਸਟਰਵਾਦ ਬਹੁਤ ਜ਼ਿਆਦਾ ਪ੍ਰਚਲਿਤ ਹੋ ਗਿਆ ਹੈ। ਜੇਕਰ ਕੁੰਵਰ ਵਿਜੇ ਪ੍ਰਤਾਪ ਕੋਲ ਗ੍ਰਹਿ ਮੰਤਰਾਲੇ ਵਰਗਾ ਵਿਭਾਗ ਹੁੰਦਾ, ਤਾਂ ਉਹ ਆਪਣੀ ਕੁਸ਼ਲਤਾ ਅਤੇ ਮਜ਼ਬੂਤ ਪ੍ਰਸ਼ਾਸਕੀ ਨਿਯੰਤਰਣ ਨਾਲ ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰ ਸਕਦੇ ਸਨ। ਕੁੰਵਰ ਵਿਜੇ ਪ੍ਰਤਾਪ ਦੀ ਅਣਦੇਖੀ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ, ਜਨਤਾ ਅਜਿਹੇ ਇਮਾਨਦਾਰ ਨੇਤਾਵਾਂ ਨੂੰ ਉਹ ਸਤਿਕਾਰ ਅਤੇ ਸਥਿਤੀ ਦੇਵੇਗੀ ਜਿਸ ਦੀ ਉਨ੍ਹਾਂ ਨੂੰ ਇਸ ਸਮੇਂ ਘਾਟ ਹੈ। ਪੰਜਾਬ ਪ੍ਰਧਾਨ ਅਨੁਜ ਖੇਮਕਾ ਨੇ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਸੇ ਤਰ੍ਹਾਂ ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਨੁਮਾਇੰਦੇ ਸ਼ੰਕਰ ਅਰੋੜਾ, ਨਰੇਸ਼ ਮਹਾਜਨ, ਅਸ਼ੀਸ਼ ਖੇਮਕਾ, ਨਵਲ ਵਰਮਾ ਅਤੇ ਮਨੋਜ ਅਗਰਵਾਲ ਨੇ ਕਿਹਾ ਕਿ ਸਰਕਾਰ ਨੂੰ ਰਣਜੀਤ ਐਵੀਨਿਊ ਖੇਤਰ ਵਿਚ ਖੁੱਲ੍ਹੇਆਮ ਚੱਲ ਰਹੇ ਹੁੱਕਾ ਬਾਰ ਬੰਦ ਕਰਵਾਉਣੇ ਚਾਹੀਦੇ ਹਨ। ਹੱੁਕਾ ਬਾਰ ਚਲਾਉਣ ਦੀ ਕੋਈ ਮੰਜੂਰੀ ਨਹੀਂ ਹੈ, ਫਿਰ ਹੀ ਚੱਲ ਰਹੇ ਹਨ। ਆਗੂਆਂ ਨੇ ਕਿਹਾ ਕਿ ਜਦੋਂ ਵੀ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਉਹ ਬੰਦ ਹੋ ਜਾਂਦੇ ਹਨ। ਵਰਤਮਾਨ ਵਿਚ ਅਜਿਹੇ ਬਹੁਤ ਸਾਰੇ ਹੁੱਕਾ ਬਾਰ ਅਜੇ ਵੀ ਚੱਲ ਰਹੇ ਹਨ। ਜਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਪੁਲਿਸ ਪਬਲਿਕ ਮੀਟਿੰਗ ਵਿਚ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਕਾਰਵਾਈ ਕਰਨ ਲਈ ਆਪਣੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਸਨ। ਆਗੂਆਂ ਨੇ ਸੀਪੀ ਦੇ ਇਸ ਆਦੇਸ਼ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਹੀ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।