ਸਪਰਿੰਗ ਡੇਲ ’ਚ ‘ਲਿਟਾਰਟ ਡਾਟ ਕਾਮ’ ਕਰਵਾਈ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਪਰਿੰਗ ਡੇਲ ਸੀਨੀਅਰ ਸਕੂਲ ਵੱਲੋਂ ਅੱਜ ਆਪਣੇ ਸਾਲਾਨਾ ਸਮਾਗਮ ‘ਲਿਟਾਰਟ ਡਾਟ ਕਾਮ’ ਦਾ ਆਯੋਜਨ ਕੀਤਾ ਗਿਆ। ਇਸ ਪ੍ਰਸਿੱਧ ਸਾਲਾਨਾ ਸਮਾਗਮ ਦੇ ਉਦੇਸ਼ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਸਪਰਿੰਗ ਡੇਲ
Publish Date: Wed, 14 Oct 2026 04:12 PM (IST)
Updated Date: Wed, 14 Oct 2026 04:15 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਪਰਿੰਗ ਡੇਲ ਸੀਨੀਅਰ ਸਕੂਲ ਵੱਲੋਂ ਅੱਜ ਆਪਣੇ ਸਾਲਾਨਾ ਸਮਾਗਮ ‘ਲਿਟਾਰਟ ਡਾਟ ਕਾਮ’ ਦਾ ਆਯੋਜਨ ਕੀਤਾ ਗਿਆ। ਇਸ ਪ੍ਰਸਿੱਧ ਸਾਲਾਨਾ ਸਮਾਗਮ ਦੇ ਉਦੇਸ਼ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵੱਖ-ਵੱਖ ਸਕੂਲਾਂ ਦੇ ਵਿਿਦਆਰਥੀਆਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਹ ਆਪਣੇ ਸਾਹਿਤਕ, ਵਪਾਰਕ ਅਤੇ ਕਲਾਤਮਕ ਹੁਨਰਾਂ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਨਿਖਾਰ ਸਕਣ। ਸੰਧੂ ਨੇ ਵਿਸਥਾਰ ਨਾਲ ਦੱਸਿਆ ਕਿ ਇਸ ਸਮਾਗਮ ਅਧੀਨ ਵਾਦ-ਵਿਵਾਦ, ਸੁਲੇਖ, ਚਿੱਤਰਕਲਾ ਅਤੇ ਵਪਾਰਕ ਦ੍ਰਿਸ਼ਟੀਕੋਣ ਆਦਿ ਨਾਲ ਸੰਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਨਤੀਜਿਆਂ ਦੇ ਐਲਾਨ ਦੌਰਾਨ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਦੇ ਵੱਖ-ਵੱਖ ਪੜਾਵਾਂ ਵਿੱਚ ਖੇਤਰ ਦੇ ਲਗਭਗ 15 ਸਕੂਲਾਂ ਤੋਂ ਆਏ 160 ਪ੍ਰਤੀਯੋਗੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦ ਮਿਲੇਨੀਅਮ ਸਕੂਲ, ਅੰਮ੍ਰਿਤਸਰ ਦੀ ਟੀਮ ਨੂੰ ਸਮੁੱਚੇ ਮੁਕਾਬਲੇ ਦੀ ਜੇਤੂ ਟੀਮ ਐਲਾਨਿਆ ਗਿਆ। ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਟੀਮਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਅੰਤਿਮ ਪੜਾਅ ਤੱਕ ਨਹੀਂ ਪਹੁੰਚ ਸਕੀਆਂ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਪੱਧਰ ਦੇ ਮੁਕਾਬਲੇ ਦੇ ਫਾਈਨਲ ਤੱਕ ਪਹੁੰਚਣ ਲਈ ਬਹੁਤ ਮਿਹਨਤ ਅਤੇ ਲਗਨ ਦੀ ਲੋੜ ਹੁੰਦੀ ਹੈ। ਇਸ ਲਈ ਮੁਕਾਬਲੇ ਵਿਚ ਭਾਗ ਲੈਣਾ ਆਪਣੇ ਆਪ ਵਿਚ ਇਕ ਪ੍ਰਾਪਤੀ ਹੈ। ਜਿਹੜੀਆਂ ਟੀਮਾਂ ਜੇਤੂ ਨਹੀਂ ਬਣ ਸਕੀਆਂ, ਉਹ ਵੀ ਬਰਾਬਰ ਦੀ ਸ਼ਲਾਘਾ ਦੀਆਂ ਹੱਕਦਾਰ ਹਨ।