ਜਸਪਾਲ ਸਿੰਘ ਗਿੱਲ, ਮਜੀਠਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਸਬੰਧ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਵਾਸਤੇ ਕੋਰੀਡੋਰ ਦਾ ਰਸਤਾ ਖੁੱਲਣ ਤੋਂ ਪਹਿਲਾਂ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਵਿਚ ਹਲਕਾ ਮਜੀਠਾ ਵਿੱਚੋਂ ਵੱਖ-ਵੱਖ ਪਿੰਡਾਂ ਵਿੱਚੋਂ ਸੰਗਤਾਂ ਦੇ ਵੱਡੇ ਕਾਫਲੇ ਡੇਰਾ ਬਾਬਾ ਨਾਨਕ ਵੱਲ ਰਵਾਨਾ ਹੋਏ।

ਇਨ੍ਹਾਂ ਜੱਥਿਆਂ ਦੀ ਅਗਵਾਈ ਮੁੱਖ ਤੌਰ ਤੇ ਮਜੀਠੀਆ ਦੇ ਸਿਆਸੀ ਸਕੱਤਰ ਮੇਜਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਲੀਵਾਲ, ਲਖਬੀਰ ਸਿੰਘ ਗਿੱਲ, ਪ੍ਰਧਾਨ ਤਰੁਨ ਕੁਮਾਰ ਅਬਰੋਲ, ਜਥੇਦਾਰ ਸਰਬਜੀਤ ਸਿੰਘ ਸੁਪਾਰੀਵਿੰਡ, ਮਨਪ੍ਰੀਤ ਸਿੰਘ ਉਪਲ ਨੇ ਕੀਤੀ। ਇਨ੍ਹਾਂ ਤੋਂ ਇਨਾਵਾ ਜੱਥਿਆਂ ਵਿਚ ਪਿ੍ਰੰਸ ਨਈਅਰ, ਅਜੈ ਕੁਮਾਰ, ਮੁਖਤਾਰ ਸਿੰਘ, ਮਹਿੰਦਰ ਸਿੰਘ, ਬਿੱਲਾ ਸ਼ਾਹ ਆੜ੍ਹਤੀਆ, ਅਨਦੀਪ ਗਿੱਲ ਸੁਪਾਰੀਵਿੰਡ, ਨੰਬਰਦਾਰ ਜਸਪਾਲ ਸਿੰਘ, ਮਨਦੀਪ ਸਿੰਘ, ਅੰਮਿ੍ਰਤਪਾਲ ਸਿੰਘ, ਸੁਖਵਿੰਦਰ ਕੌਰ, ਪ੍ਰਵੀਨ, ਮਲਕੀਤ ਮਸੀਹ, ਭਾਮਾ ਸ਼ਾਹ, ਗੁਰਪ੍ਰੀਤ ਸਿੰਘ ਪਿੰਟੂ, ਕੁਲਵੰਤ ਸਿੰਘ, ਨਰੇਸ਼ ਕੁਮਾਰ, ਪੰਜਾਬ ਸਿੰਘ, ਸ਼ਰਨਜੀਤ ਸਿੰਘ, ਅਰੁਨ ਭੱਲਾ, ਉਂਕਾਰ ਸ਼ਰਮਾ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।