ਰਾਜਨ ਮਹਿਰਾ, ਅੰਮਿ੍ਤਸਰ : ਸ਼ਿਵ ਸੈਨਾ ਸ਼ੇਰੇ ਹਿੰਦ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਕੋਸ਼ਲ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਰਾਸ਼ਟਰੀ ਮੀਤ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦੇ, ਪੰਜਾਬ ਚੇਅਰਮੈਨ ਅਮਿਤ ਚੱਢਾ, ਪੰਜਾਬ ਯੂਥ ਇੰਚਾਰਜ ਗੁਰਪ੍ਰਰੀਤ ਸਿੰਘ ਸੋਨੂੰ ਪਹੁੰਚੇ। ਸੁਰਿੰਦਰ ਕੁਮਾਰ ਸ਼ਿੰਦੇ, ਕੋਸ਼ਲ ਕੁਮਾਰ ਸ਼ਰਮਾ, ਅਮਿਤ ਚੱਢਾ, ਗੁਰਪ੍ਰਰੀਤ ਸੋਨੂੰ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਅਯੋਧਿਆ ਮਾਮਲੇ 'ਚ ਮਾਨਯੋਗ ਅਦਾਲਤ ਦੇ ਫ਼ੈਸਲੇ ਨੇ ਹਿੰਦੂਆਂ ਦੀ ਪਿਛਲੇ ਲੰਮੇ ਸਮੇਂ ਦੀਆਂ ਆਸਾਂ ਨੂੰ ਖੁਸ਼ੀ ਦੇ ਪਲਾਂ 'ਚ ਤਬਦੀਲ ਕੀਤੀ ਹੈ, ਜਿਸ ਦੀ ਸ਼ਿਵ ਸੈਨਾ ਸ਼ੇਰੇ ਹਿੰਦ ਸ਼ਲਾਘਾ ਕਰਦੀ ਹੈ ਤੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕਰਦੀ ਹੈ, ਜਿਨ੍ਹਾਂ ਬਿਨ੍ਹਾਂ ਕਿਸੇ ਭੇਦਭਾਵ ਦੇ ਪੂਰੇ ਦੇਸ਼ ਵਿਚ ਮਾਹੌਲ ਨੂੰ ਸ਼ਾਂਤੀਪੂਰਵਕ ਬਣਾਉਣ ਲਈ ਪੂਰੇ ਯਤਨ ਕੀਤੇ ਹਨ।

ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਅਯੋਧਿਆ ਸ਼੍ਰੀ ਰਾਮ ਮੰਦਰ ਨੂੰ ਲੈ ਕੇ ਆਏ ਫੈਂਸਲੇ ਦੇ ਨਾਲ ਖੁਸ਼ੀ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਪ੍ਰਭੂ ਸ਼੍ਰੀ ਰਾਮ ਜੀ ਦੀ ਜਨਮ ਭੂਮੀ ਅਯੋਧਿਆ ਮਾਮਲੇ 'ਚ ਅਦਾਲਤ ਨੇ ਵੀ ਬੜੇ ਹੀ ਸੋਚ-ਸਮਝ ਕੇ ਫੈਸਲਾ ਦਿੱਤਾ ਹੈ, ਜਿਸ ਨਾਲ ਪੂਰੇ ਦੇਸ਼ ਦੇ ਵਿਚ ਮਾਹੌਲ ਸ਼ਾਂਤੀਪੂਰਵਕ ਬਣਿਆ ਰਹੇ।