ਰਮੇਸ਼ ਰਾਮਪੁਰਾ, ਅੰਮਿ੍ਤਸਰ : ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਵਲੋਂ ਸੁਰਜੀਤ ਸਿੰਘ ਗੁਰਾਇਆ ਪੈਟਰਨ ਤੇ ਪ੍ਰਧਾਨ ਸੁਖਦੇਵ ਸਿੰਘ ਪੰਨੂ ਦੀ ਸਾਂਝੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਤੇ ਵਾਜਬ ਮੰਗਾਂ ਲਾਗੂ ਨਾ ਕਰਨ ਕਰਕੇ ਸਥਾਨਕ ਕੰਪਨੀ ਬਾਗ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਵੱਖ-ਵੱਖ ਕੈਟਾਗਰੀਆਂ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ।

ਇਸ ਧਰਨੇ ਨੂੰ ਸੁਰਜੀਤ ਸਿੰਘ ਗੁਰਾਇਆ, ਪੈਟਰਨ, ਸੁਖਦੇਵ ਸਿੰਘ ਪੰਨੂ, ਪ੍ਰਧਾਨ, ਸੋਮ ਨਾਥ ਰੌਲੀਆ, ਜਨਰਲ ਸੈਕਟਰੀ ਆਦਿ ਨੇ ਸੰਬੋਧਨ ਕੀਤਾ। ਐਸੋਸੀਏਸ਼ਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਪਰੰਤ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਪ੍ਰਤੀ ਵਾਅਦਾ ਖਿਲਾਫੀ ਵਾਲੀ ਅਪਣਾਈ ਨੀਤੀ ਦੀ ਨਿਖੇਧੀ ਕੀਤੀ ਤੇ ਸਰਕਾਰ ਵਲੋਂ 1.1.2018 ਤੋਂ ਜਾਰੀ ਕੀਤੀ ਗਈ 3 ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਨੂੰ ਪੈਨਸ਼ਨਰਾਂ ਅਤੇ ਮੁਲਾਜਮਾਂ ਨਾਲ ਕੋਝਾ ਮਜਾਕ ਦੱਸਿਆ। ਜਨਰਲ ਸਕੱਤਰ ਸੋਮ ਨਾਥ ਰੌਲੀਆ ਨੇ ਦੱਸਿਆ ਕਿ ਪਹਿਲਾਂ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜਮਾਂ ਦੇ ਹੱਕਾਂ ਤੇ ਜ਼ੋ ਡਾਕਾ ਮਾਰਿਆ ਸੀ ਉਹ ਹੁਣ ਮੌਜੂਦਾ ਸਰਕਾਰ ਵਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ। ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਵੱਲ ਫੌਰੀ ਤੌਰ ਤੇ ਧਿਆਨ ਕੇਂਦਰਿਤ ਕਰ ਕੇ ਭਖਦਿਆਂ ਮੰਗਾਂ ਨੂੰ ਹੱਲ ਕਰੇ ਜੇਕਰ ਸਰਕਾਰ ਨੇ ਛੇਤੀਂ ਇਹ ਮੰਗਾਂ ਲਾਗੂ ਨਹੀਂ ਕੀਤੀਆਂ ਤਾਂ ਐਸੋਸੀਏਸ਼ਨ ਵੱਲੋਂ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ। ਧਰਨੇ ਵਿਚ ਇਹ ਮਤਾ ਪਾਸ ਕੀਤਾ ਗਿਆ ਕਿ ਮਿਤੀ 18 ਦਸੰਬਰ, 2019 ਨੂੰ ਜ਼ੋ ਪੈਨਸ਼ਨਰ ਦਿਵਸ ਮਨਾਇਆ ਜਾ ਰਿਹਾ ਹੈ ਉਹ ਸਰਕਾਰ ਵਿਰੁੱਧ ਰੋਸ ਦਿਵਸ ਵਜੋਂ ਮਨਾਇਆ ਜਾਵੇਗਾ। ਪ੍ਰਧਾਨ ਵਲੋਂ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਵੀਨਾ ਕੁਮਾਰੀ ਜੋ ਡੀਸੀ ਦਫਤਰ ਤੋਂ ਸੇਵਾ ਮੁਕਤ ਹੋਏ ਹਨ, ਨੂੰ ਕਾਰਜਕਾਰਨੀ ਕਮੇਟੀ ਦੇ ਇਸਤਰੀ ਵਿੰਗ ਦਾ ਸਕੱਤਰ ਬਣਾਇਆ ਗਿਆ ਤੇ ਸਰਦੀਪ ਸਿੰਘ ਨੂੰ ਨਵਾਂ ਪ੍ਰਰੈੱਸ ਸਕੱਤਰ ਬਣਾਇਆ ਗਿਆ। ਇਸ ਮੌਕੇ ਸੁਖਨਿੰਦਰ ਸਿੰਘ, ਸੋਮ ਨਾਥ ਰੌਲੀਆ, ਅਮਰਜੀਤ ਸਿੰਘ, ਰਣਜੀਤ ਸਿੰਘ, ਬਿਸ਼ਨ ਦਾਸ, ਇੰਦਰ ਲਾਲ, ਕੁਲਦੀਪ ਸਿੰਘ, ਰਘਬੀਰ ਸਿੰਘ, ਐਸਪੀ ਸਿੰਘ, ਮੁਖਤਿਆਰ ਸਿੰਘ, ਗੁਰਵਿੰਦਰ ਸਿੰਘ, ਸੁਖਚੈਨ ਸਿੰਘ, ਸੁਖਵੰਤ ਸਿੰਘ, ਸ਼ਾਮ ਲਾਲ ਸ਼ਰਮਾ, ਨਰਿੰਦਰ ਸ਼ਰਮਾ, ਰਜਿੰਦਰ ਸ਼ਰਮਾ ਆਦਿ ਹਾਜ਼ਰ ਸਨ।