ਸਟਾਫ ਰਿਪੋਰਟਰ, ਅੰਮਿ੍ਤਸਰ : ਹਲਕਾ ਦੱਖਣੀ 'ਚ ਪੈਂਦੇ ਵਾਰਡ-37 ਵਿਖੇ ਲੋੜੀਂਦੇ ਸੀਵਰੇਜ ਪ੍ਰਣਾਲੀ ਤੇ ਬਿਜਲੀ ਦਾ ਕੰਮ ਇੰਦਰਬੀਰ ਸਿੰਘ ਬੁਲਾਰੀਆ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੜੀ ਤੇਜੀ ਨਾਲ ਚਲ ਰਿਹਾ ਹੈ। ਬੁਲਾਰੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਓਐੱਸਡੀ ਰਵਿੰਦਰ ਪਾਲ ਸਿੰਘ ਰਾਜੂ ਤੇ ਸਿਆਸੀ ਸਕੱਤਰ ਅਮਰਜੀਤ ਸਿੰਘ ਸੋਨੂੰ ਨੇ ਵਾਰਡ-37 ਦਾ ਦੌਰਾ ਕੀਤਾ ਤੇ ਚਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਾਰਡ-37 'ਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਚੱਲ ਰਿਹਾ ਹੈ ਤੇ ਕਾਰਪੋਰੇਸ਼ਨ ਦੇ ਅਫਸਰਾਂ ਨੂੰ ਜਲਦ ਐਸਟੀਮੇਟ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਡ 'ਚ ਪੈਂਦੇ ਇਲਾਕਿਆਂ ਦੀਆਂ ਸਾਰੀਆਂ ਗਲੀਆਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਕੁੱਝ ਕੰਮਾਂ ਦੇ ਐਸਟੀਮੇਟ ਨਗਰ ਨਿਗਮ ਵਲੋਂ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ ਤੇ ਏਸ਼ੀਅਨ ਡਿਵੈਲਪਮੈਂਟ ਦੇ ਸਹਿਯੋਗ ਨਾਲ 34 ਕਰੋੜ ਰੁਪਏ ਦੀ ਲਾਗਤ ਨਾਲ ਇਸ ਰਸਤੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਰਵਿੰਦਰਪਾਲ ਸਿੰਘ ਵਲੋਂ ਇਲਾਕੇ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਜਲਦ ਹੀ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬੀਕਰ ਸਿੰਘ, ਸੁਬੇਗ ਸਿੰਘ, ਸੋਨੂੰੂ ਸਹਿਦੇਵ, ਪ੍ਰਰੀਤਮ ਸਿੰਘ ਬਾਵਾ, ਸੰਦੀਪ ਸਿੰਘ, ਅਮਨਪ੍ਰਰੀਤ ਸਿੰਘ, ਗੁਲਜੀਤ ਸਿੰਘ, ਨਰਿੰਦਰ ਸਿੰਘ ਲਵਲੀ, ਜਸਬੀਰ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।