ਸਤਨਾਮ, ਲੋਪੋਕੇ : ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਰਾਪਤ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧੰਨ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਉਪਰੰਤ ਸੱਜੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰੀ ਜੱਥਿਆਂ ਨੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਚਾਹ, ਪਕੌੜਿਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਨਿਰਵੈਲ ਸਿੰਘ, ਜਸਬੀਰ ਸਿੰਘ, ਅਜੀਤ ਸਿੰਘ, ਕਾਬਲ ਸਿੰਘ, ਸਾਹਿਬ ਸਿੰਘ, ਬਿਕਰਮਜੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।