ਰਮੇਸ਼ ਰਾਮਪੁਰਾ, ਅੰਮਿ੍ਰਤਸਰ : ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਤਹਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨੋਲੋਜੀ ਤੇ ਖ਼ਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਰਣਜੀਤ ਐਵਨਿਊ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ।

ਇਹ ਕੈਂਪ ਗੁਰੂ ਨਾਨਕ ਦੇਵ ਹਸਪਤਾਲ, ਅੰਮਿ੍ਰਤਸਰ ਦੇ ਸਹਿਯੋਗ ਨਾਲ ਲਾਇਆ ਗਿਆ ਸੀ, ਜਿਸ 'ਚ ਉਤਸ਼ਾਹ ਨਾਲ ਭਾਗ ਲੈਂਦਿਆਂ 70 ਵਿਦਿਆਰਥੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਕਿਹਾ ਹਰੇਕ ਮਨੁੱਖ ਨੂੰ ਆਪਣੀ ਜ਼ਿੰਦਗੀ 'ਚ ਅਜਿਹੇ ਸਮਾਜਸੇਵੀ ਕਾਰਜਾਂ 'ਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ।

ਇਸ ਮੌਕੇ ਖ਼ੂਨਦਾਨ ਕੈਂਪ ਤੇ ਓਆਈਸੀ/ਐੱਨਐੱਸਐੱਸ ਦੇ ਕੋਆਰਡੀਨੇਟਰ ਰਵੀ ਮਹਾਜਨ ਨੇ ਦੱਸਿਆ ਉਹ ਇਸ ਤੋਂ ਪਹਿਲਾਂ ਕਾਲਜ 'ਚ 10 ਖ਼ੂਨਦਾਨ ਕੈਂਪ ਲਾ ਚੁੱਕਾ ਹੈ। ਇਸ ਮੌਕੇ ਡਾ. ਮਹਿੰਦਰ ਸੰਗੀਤਾ ਡੀਨ (ਅਕਾਦਮਿਕ), ਇੰਜੀ. ਬਿਕਰਮਜੀਤ ਸਿੰਘ, ਇੰਜੀ. ਜਸਪ੍ਰੀਤ ਸਿੰਘ, ਡਾ. ਜੁਗਰਾਜ ਸਿੰਘ, ਡਾ. ਕਿਰਨਦੀਪ ਸਿੰਘ, ਸੰਦੀਪ ਸਿੰਘ, ਡਾ. ਸਵਾਤੀ ਤੇ ਰਵੀ ਮਹਾਜਨ ਨੇ ਖ਼ੂਨਦਾਨ ਕਰਨ ਲਈ ਵਲੰਟੀਅਰਾਂ ਦਾ ਧੰਨਵਾਦ ਕੀਤਾ।