ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਵਨਿਯੁਕਤ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਫੈਡਰੇਸ਼ਨ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਸਰਪ੍ਰਸਤ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਸ੍ੌਮਣੀ ਅਕਾਲੀ ਦਲ ਟਕਸਾਲੀ, ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ ਜ਼ਿਲ੍ਹਾ ਜਥੇਦਾਰ ਫਿਰੋਜ਼ਪੁਰ, ਭਾਈ ਗੁਰਮੁੱਖ ਸਿੰਘ ਸੰਧੂ ਮੈਬਰ ਕੋਰ ਕਮੇਟੀ ਸ਼੍ਰੋਮਣੀ ਯੂਥ ਅਕਾਲੀ ਦਲ, ਗੁਰਪ੍ਰਰੀਤ ਸਿੰਘ, ਅਮਨਿੰਦਰ ਸਿੰਘ, ਰਜਿੰਦਰ ਸਿੰਘ, ਬਲਜਿੰਦਰ ਸਿੰਘ ਸ਼ੇਰਾ ਆਦਿ ਮੌਜੂਦ ਸਨ। ਇਸ ਮੌਕੇ ਫੈਡਰੇਸ਼ਨ ਪ੍ਰਧਾਨ ਭਾਈ ਚੀਮਾ ਨੇ ਕਿਹਾ ਜੋ ਜਿੰਮੇਵਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦੀ ਅਗਵਾਈ ਹੇਠ ਜ਼ਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।