ਰਾਜਨ ਮਹਿਰਾ, ਅੰਮਿ੍ਤਸਰ : ਪੰਜਾਬ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਰਵੀ ਸ਼ੰਕਰ ਝਾ ਆਪਣੀ ਪਤਨੀ ਨਾਲ ਸ਼੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਤੇ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਦਾ ਅਸ਼ੀਰਵਾਦ ਪ੍ਰਰਾਪਤ ਕੀਤਾ। ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਠਾਕੁਰ ਜੀ ਦਾ ਸਿਰੋਪਾਓ ਭੇਟ ਕਰਦੇ ਹੋਏ ਪ੍ਰਸ਼ਾਦ ਭੇਟ ਕੀਤਾ।

ਇਸ ਉਪਰੰਤ ਉਨ੍ਹਾਂ ਪ੍ਰਰਾਚੀਨ ਸ਼ੀਤਲਾ ਮਾਤਾ ਮੰਦਰ ਤੇ ਸ਼੍ਰੀ ਵੱਡਾ ਹਨੂੰਮਾਨ ਮੰਦਰ ਵੀ ਮੱਥਾ ਟੇਕਿਆ। ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਮੰਦਰ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।