ਆਟੋ 'ਚ ਸਮੱਰਥਾ ਤੋਂ ਵੱਧ ਵਿਦਿਆਰਥੀ ਬਿਠਾਉਣ 'ਤੇ ਪਾਬੰਦੀ

--------

ਸਟਾਫ ਰਿਪੋਰਟਰ, ਅੰਮਿ੍ਤਸਰ : ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਿਢੱਲੋਂ ਨੇ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮੱਰਥਾ ਤੋਂ ਵੱਧ ਬੱਚਿਆਂ ਨੂੰ ਬਿਠਾ ਕੇ ਸਕੂਲ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈੱਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ 'ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮੱਰਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਕਰ ਕੇ ਇਹ ਪਾਬੰਦੀ ਦਾ ਹੁਕਮ 20 ਮਾਰਚ 2020 ਤਕ ਲਾਗੂ ਰਹੇਗਾ।

-------------

ਅਸਲਾ ਭੰਡਾਰ ਬਿਆਸ ਨੇੜੇ ਜਲਨਸ਼ੀਲ ਪਦਾਰਥਾਂ ਦੀ ਰੋਕ

-----------

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਿਢੱਲੋਂ ਨੇ ਅਸਲਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਵੱਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ 'ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਵੱਲੋਂ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਉਦੇਸ਼ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤਕ ਲਾਗੂ ਰਹੇਗਾ।

------------------

ਸੜਕਾਂ 'ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ 'ਤੇ ਵੀ ਮੁਕੰਮਲ ਪਾਬੰਦੀ

------------

ਪੁਲੀਆਂ ਅਤੇ ਸੜਕਾਂ 'ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ 'ਤੇ ਰਸਤਾ ਕੱਢਣ 'ਤੇ ਵੀ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਿਢੱਲੋਂ ਵੱਲੋਂ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹੇ 'ਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ 'ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ 'ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ 'ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।