ਫੋਟੋ : 37

ਜੇਐੱਨਐੱਨ, ਅੰਮਿ੍ਤਸਰ : ਪੁਲਿਸ ਥਾਣਾ ਸੁਲਤਾਨਵਿੰਡ ਦੀ ਪੁਲਿਸ ਵੱਲੋਂ ਨਾਬਾਲਿਗ ਕੁੜੀ ਨੂੰ ਭਜਾਉਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਏਐੱਸਆਈ ਜੀਵਨ ਸਿੰਘ ਨੇ ਦੱਸਿਆ ਕਿ ਬੀਤੀ 30 ਜਨਵਰੀ ਨੂੰ ਸੁਲਤਾਨਵਿੰਡ ਵਾਸੀ ਪੀੜਤ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬਾਬਾ ਜੀਵਨ ਸਿੰਘ ਸੁਲਤਾਨਵਿੰਡ ਦਾ ਰਹਿਣ ਵਾਲਾ ਸਰਬਜੀਤ ਸਿੰਘ ਉਨ੍ਹਾਂ ਦੀ ਨਾਬਾਲਿਗ ਬੇਟੀ ਨੂੰ ਭਜਾ ਕੇ ਲੈ ਗਿਆ ਹੈ, ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਕੁੜੀ ਦੀ ਤਲਾਸ਼ ਕੀਤੀ ਜਾ ਰਹੀ ਸੀ। ਗੁਪਤਾ ਸੂਚਨਾ ਦੇ ਆਧਾਰ 'ਤੇ ਪੁਲਿਸ ਵੱਲੋਂ ਬਿਹਾਰ ਦੇ ਪਿੰਡ ਬਛੀ ਵਿਚ ਛਾਪੇਮਾਰੀ ਕਰ ਕੇ ਸਰਬਜੀਤ ਸਿੰਘ ਨੂੰ ਕੁੜੀ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਕੁੜੀ ਨੂੰ ਨਾਰੀ ਨਿਕੇਤਨ ਜਲੰਧਰ ਅਤੇ ਮੁੰਡੇ ਨੂੰ ਜੇਲ੍ਹ ਭੇਜ ਦਿੱਤਾ ਹੈ।