ਫੋਟੋ - - - 14 ਵਲੋਂ 18 (ਹਿੰਦੀ ਦਾ)

ਜਤਿੰਦਰ ਸਿੰਘ, ਅੰਮਿ੍ਤਸਰ : ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਵਲੋਂ ਟੈਕਸੀ ਸਟੈਂਡ ਢਾਉਣ ਨੂੰ ਲੈ ਕੇ ਟੈਕਸੀ ਸਟੈਂਡ ਯੂਨੀਅਨ ਨੇ ਸਟੇਸ਼ਨ ਬਾਹਰ ਧਰਨਾ ਲਾਇਆ ਗਿਆ। ਧਰਨਾਕਾਰੀਆਂ ਵੱਲੋਂ ਰੇਲਵੇ ਪੁਲਿਸ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅੰਮਿ੍ਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੌਜਲਾ ਦੂਸਰੇ ਦਿਨ ਧਰਨੇ ਵਾਲੀ ਥਾਂ 'ਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਟੈਂਡ ਵਾਲਿਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ 'ਤੇ ਫੋਨ ਕਰਕੇ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਟੈਕਸੀ ਵਾਲਿਆਂ ਉਪਰ ਕੋਈ ਕਾਰਵਾਈ ਨਾ ਕਰਨ ਨੂੰ ਕਿਹਾ। ਇਸ ਉਪਰੰਤ ਉਨ੍ਹਾਂ ਸਟੈਂਡ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਪਾਰਲੀਮੈਂਟ ਲੈ ਕੇ ਜਾਣਗੇ ਤੇ ਛੇਤੀ ਤੋਂ ਛੇਤੀ ਇਸ ਮਸਲੇ ਦਾ ਹਲ ਕੱਿਢਆ ਜਾਵੇਗਾ ਤੇ ਸਟੈਂਡ ਵਾਲਿਆਂ ਨੂੰ ਬਣਦੀ ਜਗ੍ਹਾ

ਦਿਤੀ ਜਾਵੇਗੀ। ਉਨ੍ਹਾਂ ਕਿਹਾ ਸੁੰਦਰੀਕਰਨ ਦੇ ਨਾਂ ਹੇਠ ਹੋ ਰਹੀ ਕਰੋੜਾਂ ਰੁਪਏ ਦੇ ਘੁਟਾਲੇ ਦੀ ਸਬੰਧਤ ਮਹਿਕਮੇ ਤੋਂ ਜਾਂਚ ਕਰਵਾਈ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਰੇਲਵੇ ਵਿਭਾਗ ਵੱਲੋਂ ਸਟੈਂਡ ਵਾਲਿਆਂ ਉਪਰ ਕੀਤੇ ਪਰਚੇ ਰੱਦ ਕਰਵਾਏ ਜਾਣਗੇ।

- ਟੈਕਸੀ ਚਾਲਕਾਂ ਦੇ ਹੱਕ 'ਚ ਨਿਤਰੇ ਚਾਵਲਾ ਤੇ ਮੰਨਾ

ਰੇਲਵੇ ਸਟੇਸ਼ਨ 'ਤੇ ਟੈਕਸੀ ਚਾਲਕਾਂ ਤੇ ਪੁਲਿਸ ਵਿਚਾਲੇ ਹੋਏ ਵਿਵਾਦ ਦੇ ਬਾਅਦ ਬੁੱਧਵਾਰ ਨੂੰ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ ਤੇ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਟੈਕਸੀ ਚਾਲਕਾਂ ਦੇ ਹੱਕ 'ਚ ਪੁੱਜੇ ਤੇ ਪੂਰੇ ਮਾਮਲੇ ਦੀ ਜਾਣਕਾਰੀ ਲੈ ਕੇ ਆਪਣਾ ਵਿਰੋਧ ਪ੍ਰਗਟਾਇਆ। ਉਨ੍ਹਾਂ ਕਿਹਾ ਸੁੰਦਰੀਕਰਨ ਦੇ ਨਾਂ 'ਤੇ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੀ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਵੀ ਟੈਕਸੀ ਚਾਲਕਾਂ ਨਾਲ ਗੱਲਬਾਤ ਕੀਤੀ। ਇਸ ਦੇ ਬਾਅਦ ਪੁਲਿਸ ਤੇ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨਾਲ ਬੰਦ ਕਮਰੇ 'ਚ ਮੀਟਿੰਗ ਕੀਤੀ ਗਈ। ਲਗਪਗ ਇਕ ਘੰਟੇ ਬਾਅਦ ਬਾਹਰ ਆ ਕੇ ਲਕਸ਼ਮੀਕਾਂਤਾ ਚਾਵਲਾ ਨੇ ਦੱਸਿਆ ਟੈਕਸੀ ਚਾਲਕਾਂ ਦਾ ਸਥਾਈ ਹੱਲ ਕੱਢਣ ਲਈ ਗੱਲ ਕੀਤੀ ਗਈ ਹੈ। ਇਸ ਦੇ ਇਲਾਵਾ ਉਨ੍ਹਾਂ ਰਾਜਸਭਾ ਮੈਂਬਰ ਸ਼ਵੇਤ ਮਲਿਕ ਨਾਲ ਵੀ ਗੱਲ ਕੀਤੀ ਹੈ।