ਸੁਭਾਸ਼ ਚੰਦਰ ਭਗਤ, ਮਜੀਠਾ : ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਵਲੰਟੀਅਰਾਂ ਵੱਲੋਂ ਲਾਕਡਾਊਨ ਦੌਰਾਨ ਮੌਦੀ ਸਰਕਾਰ ਦੁਆਰਾ ਥੋਪੇ ਗਏ ਤਿੰਨ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਸ਼ਹਿਰ ਮਜੀਠਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ।

ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਗੁਰਭੇਜ ਸਿੰਘ ਸਿੱਧੂ ਵਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਕਿਵੇਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨਾਂ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿਚ ਆਮ ਆਦਮੀ ਪਾਰਟੀ 'ਪ੍ਰਰਾਈਵੇਟ ਮੈਂਬਰ ਬਿੱਲ' ਲਿਆਏਗੀ। ਉਨ੍ਹਾਂ ਕਿਹਾ ਜੇਕਰ ਸੁਖਬੀਰ ਸਿੰਘ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦਾ ਸਪੋਰਟ ਕਰਨ। ਇਸ ਮੌਕੇ ਗੁਰਭੇਜ ਸਿੰਘ ਸਿੱਧੂ ਨਾਲ ਮਨਦੀਪ ਸਿੰਘ ਹਰੀਆ, ਰਾਜਬਲਵਿੰਦਰ ਸਿੰਘ ਮਜੀਠਾ, ਪਿ੍ਰਤਪਾਲ ਸਿੰਘ, ਭੁਪਿੰਦਰ ਸਿੰਘ ਨਾਗ, ਰਾਜਵਿੰਦਰ ਸਿੰਘ ਕੋਟਲਾ ਗੁੱਜਰਾਂ, ਗੁਰਪ੍ਰਰੀਤ ਸਿੰਘ ਗੋਪੀ, ਜਸਕਰਨ ਸਿੰਘ, ਹੀਰਾ ਸਿੰਘ, ਬਲਵਿੰਦਰ ਸਿੰਘ ਕੱਥੂਨੰਗਲ, ਬਲਵਿੰਦਰ ਸਿੰਘ ਮੀਆਂ ਪੰਧੇਰ, ਸੁੱਖ ਅਬਦਾਲ, ਮਨਜੀਤ ਸਿੰਘ ਅਬਦਾਲ, ਸੁਰਜੀਤ ਸਿੰਘ ਭੋਏਵਾਲ, ਯੁਧਵੀਰ ਚੀਮਾ, ਬਲਵਿੰਦਰ ਸਿੰਘ, ਕਰਨਬੀਰ ਬੱਲ, ਗੁਰਪ੍ਰਰੀਤ ਬੱਲ, ਰੂਪ ਲਾਲ ਮਜੀਠਾ, ਗੁਰਿੰਦਰ ਸਿੰਘ ਮਜੀਠਾ, ਰਮੇਸ਼ਪੁਰੀ ਮਜੀਠਾ ਆਦਿ ਵਲੰਟੀਅਰ ਹਾਜ਼ਰ ਸਨ।