ਪੱਤਰ ਪ੍ਰਰੇਰਕ, ਛੇਹਰਟਾ : ਲੋਕ ਹਿੱਤ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਲੋਂ ਦਿੱਤੇ ਗਏ ਸਿਲਸਿਲੇ ਵਾਰ ਧਰਨਿਆਂ ਦੇ ਚੱਲਦਿਆਂ ਉਸ ਵੇਲੇ ਸਥਿਤੀ ਅਜੀਬੋ ਗਰੀਬ ਬਣ ਗਈ ਜਦੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਤਿਆਰ ਬਰ ਤਿਆਰ ਸੀਨੀਅਰ ਅਕਾਲੀ ਆਗੂ ਤਰਸੇਮ ਸਿੰਘ ਚੰਗਿਆੜਾ ਨੂੰ ਪੰਜਾਬ ਪੁਲਿਸ ਦੇ ਵੱਲੋਂ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ।

ਬੀਤੇ ਕਈ ਦਿਨਾਂ ਤੋਂ ਅਕਾਲੀ ਵਰਕਰਾਂ ਨੂੰ ਇਕੱਠਾ ਕਰ ਰਹੇ ਤਰਸੇਮ ਸਿੰਘ ਚੰਗਿਆੜਾ ਜਿਉਂ ਹੀ ਸਵੇਰੇ ਰਵਾਨਾ ਹੋਣ ਲੱਗੇ ਤਾਂ ਇਕ ਐੱਸਆਈ ਦੀ ਪੁਲਿਸ ਪਾਰਟੀ ਦੇ ਵੱਲੋਂ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰਕੇ ਧਰਨਿਆਂ ਦੇ ਵਿਚ ਸ਼ਮੂਲੀਅਤ ਕਰਨ ਤੋਂ ਰੋਕ ਦਿੱਤਾ ਗਿਆ। ਤਰਸੇਮ ਸਿੰਘ ਚੰਗਿਆੜਾ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੇ ਵਰਦਿਆਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਰੋਕਾਂ ਟੋਕਾਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਮਨਸੂਬੇ ਢਹਿ ਢੇਰੀ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉÎੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਗੁਰਪ੍ਰਤਾਪ ਸਿੰਘ ਟਿੱਕਾ ਸਥਾਨਕ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਅਜਿਹੀਆਂ ਡਿਊਟੀਆਂ ਲਾਉਣਗੇ ਤਾਂ ਉਹ ਇਸ ਵਿਚ ਆਪਣਾ ਯੋਗਦਾਨ ਪਾਉਣਗੇ।