ਗੌਰਵ ਜੋਸ਼ੀ, ਰਈਆ : ਸਰਕਲ ਖਲਚੀਆਂ ਤੋਂ ਨੰਬਰਦਾਰ ਅਮਰੀਕ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕੇ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਗੱਲਬਾਤ ਕਰਦਿਆਂ ਨੰਬਰਦਾਰ ਅਮਰੀਕ ਸਿੰਘ ਨੇ ਕਿਹਾ ਉਹ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਝੰਡੇ ਹੇਠ ਕੰਮ ਕਰ ਰਹੇ ਸਨ ਪਰ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਧੱਕੇਸ਼ਾਹੀਆਂ ਤੋਂ ਉਨ੍ਹਾਂ ਦੇ ਮਨ ਉਠ ਗਿਆ ਹੈ।

ਉਨ੍ਹਾਂ ਕਿਹਾ ਉਹ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮਨਜੀਤ ਸਿੰਘ ਮੰਨਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਇਸ ਮੌਕੇ ਮੰਨਾ ਨੇ ਨੰਬਰਦਾਰ ਅਮਰੀਕ ਸਿੰਘ ਨੂੰ ਸਿਰੋਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ, ਮਾਝਾ ਜੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਖਲਚੀਆਂ, ਸਾਬਕਾ ਸਰਪੰਚ ਪਲਵਿੰਦਰ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਨੇਤਰਪਾਲ ਸਿੰਘ ਭਲਾਈਪੁਰ, ਸਾਬਕਾ ਸਰਪੰਚ ਤਰਲੋਕ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਗੁਰਦਰਸ਼ਨ ਸਿੰਘ, ਮਨਦੀਪ ਸਿੰਘ ਰੱਖੜਾ, ਰਾਜਾ ਸੰਧੂ ਮੀਆਂਵਿੰਡ, ਨਿੰਮਾ ਪ੍ਰਧਾਨ, ਲਵ ਸਠਿਆਲਾ, ਕੁਲਦੀਪ ਸਿੰਘ ਠੱਠੀਆਂ, ਪੰਮਾ ਛਾਪਿਆਂਵਾਲੀ, ਰਵੀ ਟਪਿਆਲਾ, ਸੋਨੂੰ ਜਲਾਲਾਬਾਦ, ਪਿੰਦਰ ਦੋਲੋਨੰਗਲ, ਮੋਨੂੰ ਬੁੱਢਾ ਥੇਹ, ਸੰਦੀਪ ਸਿੰਘ ਮੀਆਂਵਿੰਡ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।