ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼ਿਵਦੁਲਾਰ ਸਿੰਘ ਿਢੱਲੋਂ ਡਿਪਟੀ ਕਮਿਸ਼ਨਰ ਨੇ ਬੀਤੀ ਸ਼ਾਮ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ 'ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ।

ਉਨਾਂ ਕਿਹਾ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਿਢੱਲੋਂ ਨੇ ਸਿਹਤ ਵਿਭਾਗ ਵਲੋ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮਹਾਮਾਰੀ ਤੋਂ ਬਚਾਉਣ 'ਚ ਆਪਣਾ ਯੋਗਦਾਨ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ 'ਚ ਵੀ ਪੂਰੀ ਆਸ ਕਰਦੇ ਹਨ। ਉਨ੍ਹਾਂ ਕਿਹਾ ਕੋਰੋਨਾ ਮਹਾਮਾਰੀ ਬਹੁਤ ਭਿਆਨਕ ਹੈ ਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਜਲਦੀ ਫੈਲਦੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ। ਿਢੱਲੋਂ ਨੇ ਕਿਹਾ ਜੇਕਰ ਤੁਹਾਨੂੰ ਬੁਖ਼ਾਰ, ਖੰਗ ਜਾਂ ਗਲੇ ਦੀ ਕੋਈ ਵੀ ਤਕਲੀਫ ਹੋਵੇ ਤਾਂ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰ 104 'ਤੇ ਡਾਇਲ ਕਰਕੇ ਮੁਫ਼ਤ ਡਾਕਟਰੀ ਸਹਾਇਤਾ ਵੀ ਪ੍ਰਰਾਪਤ ਕਰ ਸਕਦੇ ਹੋ।

ਡਿਪਟੀ ਕਮਿਸ਼ਨਰ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ' ਨੂੰ ਸਫਲ ਕਰਨ ਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ। ਉਨ੍ਹਾਂ ਦੱਸਿਆ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਇਕੱਠ 'ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਸਮਾਜਿਕ ਸਮਾਗਮਾਂ, ਸੋਗ ਸਮਾਗਮਾਂ ਤੇ ਹੋਰ ਇਕੱਠ ਕਰਨ ਤੇ ਕਈ ਨਿਯਮ ਲਾਗੂ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਮਾਸਕ ਪਾਉਣਾ ਬੇਹਦ ਜ਼ਰੂਰੀ ਹੈ ਇਸ ਨਾਲ ਇੱਕ ਦੂਜੇ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕਦਾ ਹੈ ਉਨ੍ਹਾਂ ਕਿਹਾ ਵਾਰ ਵਾਰ ਹੱਥ ਧੋਣੇ ਤੇ ਸੰਭਵ ਹੋਵੇ ਤਾਂ ਸੈਨੇਟਾਈਜਰ ਦੀ ਵਰਤੋ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਤੇ ਕਰਵਾਉਣ ਤਾਂ ਕੋਰੋਨਾ ਨੂੰ ਹਰਾਉਣਾ ਬੇਹਦ ਆਸਾਨ ਹੈ। ਡਿਪਟੀ ਕਮਿਸ਼ਨਰ ਦੇ ਇਸ ਫੇਸਬੁੱਕ ਲਾਈਵ ਪ੍ਰਰੋਗਰਾਮ ਨੂੰ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ 'ਚ ਵੇਖਿਆ ਤੇ ਪਸੰਦ ਕੀਤਾ ਗਿਆ।