ਪੱਤਰ ਪ੍ਰਰੇਰਕ, ਅੰਮਿ੍ਤਸਰ : ਰਾਸ਼ਟਰੀ ਸਿੱਖ ਸੰਗਤ ਅੰਮਿ੍ਤਸਰ ( ਸ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕਪੁਰਾ ਵਿਖੇ ਹੋਈ। ਇਸ 'ਚ ਰਾਸ਼ਟਰੀ ਸਹਿ ਸੰਗਠਨ ਮੰਤਰੀ ਜਸਬੀਰ ਸਿੰਘ ਤੇ ਰਾਸ਼ਟਰੀ ਜਨਰਲ ਸਕੱਤਰ ਰਘਬੀਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਵੱਲੋਂ ਪਾਕਿਸਤਾਨ 'ਚ ਗੁਰਦੁਆਰਿਆਂ ਨੂੰ ਢਾਹੁਣ ਤੇ ਇਸ ਨੂੰ ਮਸੀਤ 'ਚ ਤਬਦੀਲ ਕਰਨ ਦੇ ਮੁੱਦੇ 'ਤੇ ਨਿਖ਼ੇਧੀ ਕੀਤੀ।

ਉਨ੍ਹਾਂ ਕਿਹਾ ਪਾਕਿਸਤਾਨ ਹਮੇਸ਼ਾ ਘੱਟ ਗਿਣਤੀਆਂ ਤੇ ਜ਼ੁਲਮ ਢਾਹੁੰਦਾ ਆਇਆ ਹੈ ਤੇ ਇਹ ਹਮੇਸ਼ਾਂ ਹੀ ਘੱਟ ਗਿਣਤੀਆਂ ਦੇ ਵਿਰੁੱਧ ਹੀ ਚੱਲਦਾ ਆਇਆ ਹੈ। ਇਸ ਮੁੱਦੇ 'ਤੇ ਪਾਕਿਸਤਾਨ ਵੱਲੋਂ ਕੋਈ ਗੰਭੀਰ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਸਾਡੇ ਉੱਚ ਅਧਿਕਾਰੀਆਂ ਵੱਲੋਂ ਇਸ ਮੁੱਦੇ ਨੂੰ ਦਿੱਲੀ ਦਰਬਾਰ 'ਚ ਚੁੱਕਿਆ ਗਿਆ ਹੈ ਤੇ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਕਿ ਇਸ ਮੁੱਦੇ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਇਤਿਹਾਸਕ ਗੁਰਦੁਆਰੇ ਦੀ ਹੋਂਦ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਸਰਕਾਰ ਦੇ ਉੱਚ ਅਧਿਕਾਰੀ ਅਧਿਕਾਰੀ ਲਗਾਤਾਰ ਪਾਕਿਸਤਾਨ ਦੇ ਅਧਿਕਾਰੀਆਂ ਦੇ ਨਾਲ ਸੰਪਰਕ 'ਚ ਹਨ ਤੇ ਜੋ ਵੀ ਉਚਿਤ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਸਿੱਖ ਸੰਗਤ ਦੇ ਉੱਚ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਦਾ ਸਿੱਖਾਂ ਦੇ ਮਸਲਿਆਂ 'ਚ ਤੁਹਾਡੇ ਨਾਲ ਖੜ੍ਹੇ ਰਹਿਣਗੇ।

ਰਾਸ਼ਟਰੀ ਸਹਿ ਸੰਗਠਨ ਮੰਤਰੀ ਤੇ ਜਨਰਲ ਸਕੱਤਰ ਰਾਸ਼ਟਰੀ ਵੱਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਯੂਥ ਵਿੰਗ ਦਾ ਨਿਰਮਾਣ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਐਲਾਨ ਕੀਤਾ ਗਿਆ ਤਾਂ ਜੋ ਜ਼ਿਲ੍ਹੇ 'ਚ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਨਵਨਿਯੁਕਤ ਯੂਥ ਜ਼ਿਲ੍ਹਾ ਪ੍ਰਧਾਨ ਨੂੰ ਸਿਰੋਪਾਓ ਪਾ ਕੇ ਉਤਸ਼ਾਹਿਤ ਕੀਤਾ ਗਿਆ। ਸਹਿ ਸੰਗਠਨ ਮੰਤਰੀ ਜਸਬੀਰ ਸਿੰਘ ਵੱਲੋਂ ਰਾਸ਼ਟਰੀ ਸਿੰਘ ਅੰਮਿ੍ਤਸਰ ਵੱਲੋਂ ਕਪਰੋਨਾ ਦੌਰਾਨ ਕੀਤੀ ਗਈ ਮਨੁੱਖਤਾ ਦੀ ਸੇਵਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਇਨ੍ਹਾਂ ਕੰਮਾਂ ਨੂੰ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇ। ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਵੱਲੋਂ ਆਏ ਹੋਏ ਦੋਵੇਂ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਅੰਮਿ੍ਤਸਰ ਜ਼ਿਲ੍ਹੇ ਦੀ ਇਕਾਈ ਵੱਲੋਂ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਨ ਦੀ ਗੱਲ ਕਹੀ ਕੋਰੋਨਾ ਮਹਾਮਾਰੀ ਦੌਰਾਨ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਸਨਮਾਨਿਤ ਕਰਨਾ ਤੇ ਪੰਜ ਸੌ ਬੂਟੇ ਲਾਉਣ ਦਾ ਉਪਰਾਲਾ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਇਸ ਮੌਕੇ ਅੰਮਿ੍ਤਸਰ ਜ਼ਿਲ੍ਹਾ ਜਨਰਲ ਸਕੱਤਰ ਡਾ. ਸੰਦੀਪ ਸਿੰਘ, ਡਾ. ਗੁਰਮੀਤ ਸਿੰਘ, ਜਸਪਾਲ ਸਿੰਘ, ਸਵਰਨ ਸਿੰਘ, ਪ੍ਰਰੋਫੈਸਰ ਪੰਕਜ ਮੌਜੂਦ ਸਨ।