ਮਨੋਜ ਕੁਮਾਰ, ਅੰਮਿ੍ਤਸਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖ਼ਾਲਸਾ ਨੂੰ ਮਿਲੀ ਗ੍ਾਂਟ ਦੀ ਵਰਤੋਂ ਸਬੰਧੀ ਆਰਟੀਆਈ ਰਾਹੀਂ ਜਾਣਕਾਰੀ ਪ੍ਰਰਾਪਤ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਦਫ਼ਤਰ, ਵਿਜੀਲੈਂਸ ਵਿਭਾਗ ਤੇ ਸਿੱਖਿਆ ਸਕੱਤਰ ਨੂੰ ਸ਼ਿਕਾਇਤ ਪੱਤਰ ਲਿਖਣ ਵਾਲੇ ਜਸਵੰਤ ਸਿੰਘ ਵਾਸੀ ਕੋਟ ਖ਼ਾਲਸਾ ਨੇ ਵਿਜੀਲੈਂਸ ਵਿਭਾਗ ਵੱਲੋਂ ਮਿਲੇ ਜਵਾਬ 'ਤੇ ਹੈਰਾਨਗੀ ਪ੍ਰਗਟਾਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਨੇ ਦੱਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖ਼ਾਲਸਾ ਨੂੰ ਸਮਾਰਟ ਸਕੂਲ ਪ੍ਰਰੋਗਰਾਮ ਅਧੀਨ ਮਿਲੀ ਕਰੀਬ 8 ਲੱਖ ਦੀ ਗ੍ਾਂਟ ਦੀ ਵਰਤੋਂ ਸਬੰਧੀ ਉਨ੍ਹਾਂ ਨੇ 2019 'ਚ ਆਰਟੀਆਈ ਪਾਈ ਸੀ।

ਆਰਟੀਆਈ 'ਚ ਹੋਏ ਖ਼ੁਲਾਸੇ ਤੋਂ ਬਾਅਦ ਉਨ੍ਹਾਂ ਗ੍ਾਂਟ ਦੀ ਦੁਰਵਰਤੋਂ ਸਬੰਧੀ ਮੁੱਖ ਮੰਤਰੀ ਦਫ਼ਤਰ, ਵਿਜੀਲੈਂਸ ਵਿਭਾਗ ਤੇ ਸਿੱਖਿਆ ਸਕੱਤਰ ਨੂੰ ਸ਼ਿਕਾਇਤ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਕਾਰਵਾਈ ਲਈ ਬੇਨਤੀ ਕੀਤੀ ਸੀ। ਉਨ੍ਹਾਂ ਦੱਸਿਆ ਮਾਮਲੇ ਦੀ ਜਾਂਚ ਕਿੱਥੋਂ ਤਕ ਪੁੱਜੀ ਹੈ, ਬਾਰੇ ਜਾਣਨ ਲਈ ਉਨ੍ਹਾਂ ਵਿਜੀਲੈਂਸ ਵਿਭਾਗ ਪਾਸੋਂ ਆਰਟੀਆਈ ਤਹਿਤ ਜਾਣਕਾਰੀ ਮੰਗੀ ਸੀ। ਵਿਜੀਲੈਂਸ ਵਿਭਾਗ ਵੱਲੋਂ ਮਿਲੇ ਜਵਾਬ 'ਚ ਕਿਹਾ ਗਿਆ ਹੈ ਕਿ ਤੁਹਾਡੀ ਸ਼ਿਕਾਇਤ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ, ਅੰਮਿ੍ਤਸਰ ਕੋਲ ਪੜਤਾਲ ਅਧੀਨ ਹੈ। ਜੇਕਰ ਤੁਸੀਂ ਵਿਭਾਗ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਤਾਂ ਇਸ ਦਫ਼ਤਰ ਕੋਲ ਫਸਟ ਐਪੀਲੈਟ ਅਥਾਰਟੀ-ਕਮ-ਡਾਇਰੈਕਟਰ, ਵਿਜੀਲੈਂਸ ਬਿਊਰੋ ਕੋਲ ਅਪੀਲ ਦਾਇਰ ਕਰ ਸਕਦੇ ਹੋ।

ਜਸਵੰਤ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਇਸ ਜਵਾਬ ਨੂੰ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲਾ ਕਰਾਰ ਦਿੰਦੇ ਹੋਏ ਦੋਸ਼ ਲਾਇਆ ਕਿ ਵਿਭਾਗ ਦੀ ਿਢੱਲੀ ਕਾਰਗੁਜ਼ਾਰੀ ਦਰਸਾਉਂਦੀ ਹੈ ਕਿ ਸਿਆਸੀ ਦਬਾਅ ਹੇਠ ਮਾਮਲੇ ਦੀ ਸਹੀ ਤਰੀਕੇ ਨਾਲ ਪੜਤਾਲ ਨਾ ਕਰ ਕੇ ਇਸ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ 'ਚ ਨਿਆਂ ਦੀ ਮੰਗ ਕਰਦਿਆਂ ਤੁਰੰਤ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।