ਸਟਾਫ ਰਿਪੋਰਟਰ, ਤਰਨਤਾਰਨ : ਜ਼ਿਲ੍ਹੇ ਵਿਚ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਲਈ ਦਾਖਲ ਕੀਤੇ ਗਏ 7 ਹੋਰ ਵਿਅਕਤੀ ਕੋਰੋਨਾ ਮੁਕਤ ਹੋਣ 'ਤੇ ਘਰਾਂ ਨੂੰ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 259 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਜਦੋਂਕਿ ਵੀਰਵਾਰ ਨੂੰ 251 ਲੋਕਾਂ ਦੀ ਰਿਪੋਰਟ ਆਈ ਹੈ। ਜਿਸ ਵਿਚੋਂ 14 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਦੋਂਕਿ 318 ਲੋਕਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਚ ਰੱਖੇ ਗਏ 6 ਵਿਅਕਤੀਆਂ ਅਤੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਦਾਖਲ ਇਕ ਮਰੀਜ਼ ਨੂੰ ਕੋਰੋਨਾ ਮੁਕਤ ਹੋਣ 'ਤੇ ਘਰ ਨੂੰ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਘਰਾਂ ਵਿਚ 7 ਦਿਨ ਤਕ ਇਕਾਂਤਵਾਸ ਵਿਚ ਰਹਿਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤਕ ਕੁੱਲ 423 ਕੇਸ ਪਾਜ਼ੇਟਿਵ ਆਏ ਸਨ। ਜਿਨ੍ਹਾਂ 'ਚੋਂ 259 ਵਿਅਕਤੀ ਕੋਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਸਿਵਲ ਹਸਪਤਾਲ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ 24 ਮਰੀਜ਼ ਇਲਾਜ ਅਧੀਨ ਹਨ। ਇਸ ਤੋਂ ਇਲਾਵਾ 22 ਮਰੀਜ਼ਾਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਚ ਰੱਖਿਆ ਗਿਆ ਹੈ ਅਤੇ 78 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਹੈ। ਇਸ ਤੋਂ ਇਲਾਵਾ 14 ਹੋਰ ਮਰੀਜਾਂ ਦਾ ਇਲਾਜ ਬਾਹਰਲੇ ਜ਼ਿਲਿ੍ਹਆਂ ਵਿਚ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।