ਸੁਭਾਸ਼ ਚੰਦਰ ਭਗਤ, ਮਜੀਠਾ : ਡੀਸੀ ਦਫਤਰ ਕਾਮਿਆਂ ਵੱਲੋਂ ਵੀਰਵਾਰ ਤੋਂ ਪੂਰੇ ਪੰਜਾਬ 'ਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਬੰਧੀ ਕਲਮਛੋੜ ਹੜਤਾਲ ਕੀਤੀ ਗਈ ਹੈ। ਇਸੇ ਤਹਿਤ ਸਬ ਡਵੀਜਨ ਮਜੀਠਾ ਵਿਖੇ ਡੀਸੀ ਦਫਤਰ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਮੁਲਾਜ਼ਮਾਂ ਵੱਲੋਂ ਅੱਜ ਤੋਂ ਕਲਮਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜਾਹਰਾ ਕਰਕੇ ਭਾਰੀ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਯੂਨੀਅਨ ਵਲੋਂ ਵਾਰ-ਵਾਰ ਗੇਟ ਰੈਲੀਆਂ ਕਰਨ, ਕਲਮ ਛੋੜ ਹੜਤਾਲ ਕਰਨ, ਕਾਲੇ ਬਿੱਲੇ ਲਾ ਕੇ ਰੋਸ ਮਾਰਚ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ ਤੇ ਨਾਂ ਹੀ ਪਹਿਲਾਂ ਸਰਕਾਰ ਅੱਗੇ ਰੱਖੀਆਂ ਮੰਗਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਸੂਬਾ ਕਮੇਟੀ ਵਲੋਂ ਆਏ ਫੈਸਲੇ ਅਨੁਸਾਰ ਸਰਕਾਰ ਨੂੰ ਜਗਾਉਣ ਲਈ ਮੁਲਾਜ਼ਮਾਂ ਵਲੋਂ ਇਹ ਕਲਮਛੋੜ ਹੜਤਾਲ ਅੱਜ ਤੋਂ 14 ਅਗਸਤ ਤੱਕ ਜਾਰੀ ਰਹੇਗੀ। ਇਸ ਮੌਕੇ ਹਰਪਾਲ ਸਿੰਘ ਸੁਪਰਡੈਂਟ, ਹਰਜਿੰਦਰ ਸਿੰਘ ਰੀਡਰ ਤਹਿਸੀਲਦਾਰ, ਅਰਦੀਪਕ ਸਿੰਘ ਰੱਖ ਨਾਗ, ਦਲਬੀਰ ਕੌਰ ਐੱਮਟੀਸੀ, ਅਮਨਦੀਪ ਸਿੰਘ, ਹਰਦੀਪ ਸਿੰਘ, ਸੀਮਾ, ਕੁਲਵੰਤ ਤੋਂ ਇਲਾਵਾ ਬਹੁਤ ਸਾਰੇ ਮੁਲਾਜ਼ਮ ਹਾਜ਼ਰ ਸਨ।