ਪੱਤਰ ਪ੍ਰਰੇਰਕ, ਤਰਨਤਾਰਨ : ਬੀਸੀ ਮੋਰਚਾ ਤਰਨਤਾਰਨ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਸੂਬੇ ਵਿਚ ਹੋਈਆਂ ਮੌਤਾਂ ਦੇ ਰੋਸ ਵਜੋਂ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਪ੍ਰਦਰਸ਼ਨ ਵਿਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ, ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਅਤੇ ਜਸਬੀਰ ਸਿੰਘ ਅੰਮਿ੍ਤਸਰ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ।

ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਸ਼ਰਾਬ ਮਾਫੀਆ ਦੀ ਮਿਲੀਭੁਗਤ ਦੇ ਕਾਰਨ ਤਰਨਤਾਰਨ, ਅੰਮਿ੍ਤਸਰ ਅਤੇ ਗੁਰਦਾਸਪੁਰ ਵਿਖੇ ਜ਼ਹਿਰੀਲੀ ਸ਼ਰਾਬ ਦੇ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਪਰ ਪੁਲਿਸ ਪ੍ਰਸ਼ਾਸਨ ਨੇ ਸ਼ਰਾਬ ਮਾਫ਼ੀਏ ਦੇ ਵੱਡੇ ਮਗਰਮੱਛਾਂ ਨੂੰ ਫੜਨ ਦੀ ਬਜਾਏ ਛੋਟੇ ਤਸਕਰਾਂ ਨੂੰ ਕਾਬੂ ਕਰਕੇ ਸਿਰਫ ਬੁੱਤਾ ਹੀ ਸਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਉਪਰੋਂ ਸਰਕਾਰ ਨੇ ਪੀੜਤ ਪਰਿਵਾਰਾਂ ਦੀ 5-5 ਲੱਖ ਦੀ ਨਿਗੂਣੀ ਸਹਾਇਤਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਯੋਗ ਮੁਆਵਜਾ, ਬੱਚਿਆਂ ਦੀ ਪੜ੍ਹਾਈ ਅਤੇ ਮਕਾਨ ਬਣਾ ਕੇ ਦੇਵੇ ਤਾਂ ਜੋ ਉਹ ਆਪਣਾ ਜੀਵਨ ਗੁਜ਼ਾਰ ਸਕਣ। ਇਸ ਮੌਕੇ ਕੁਲਦੀਪ ਸਿੰਘ ਿਢੱਲੋਂ, ਸੁਭਾਸ਼ ਬਾਠ, ਗੋਬਿੰਦ ਰੰਧਾਵਾ, ਬਿਕਰਮਜੀਤ ਸਿੰਘ, ਗੁਰਚਰਨ ਦਾਸ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਸਤਵੰਤ ਸਿੰਘ ਸੰਧੂ, ਮੋਤਾ ਸਿੰਘ ਆਦਿ ਹਾਜ਼ਰ ਸਨ।