ਪ੍ਰਤਾਪ ਸਿੰਘ/ਰਜਿੰਦਰ ਸਿੰਘ ਰਾਜੂ, ਤਰਨਤਾਰਨ

ਕੋਵਿਡ-19 ਦੀ ਜਾਂਚ ਲਈ ਭੇਜੇ ਗਏ 378 ਨਤੀਜਿਆਂ 'ਚੋਂ ਵੀਰਵਾਰ ਨੂੰ 372 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦੋਂਕਿ 6 ਵਿਅਕਤੀ ਕੋਰੋਨਾ ਮਹਾਂਮਾਰੀ ਨਾਲ ਪੀੜਤ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਅਜੇ 452 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ ਲਏ ਗਏ 20 ਹਜਾਰ 182 ਨਮੂਨਿਆਂ 'ਚੋਂ 19 ਹਜਾਰ 209 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਜਦੋਂਕਿ 359 ਮਰੀਜ਼ ਕੋਰੋਨਾ ਵਾਇਰਸ 'ਤੇ ਫਤਿਹ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 'ਤੇ ਜਲਦ ਹੀ ਫਤਿਹ ਪਾ ਲਈ ਜਾਵੇਗੀ।

ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗੲ ਕੋਵਿਡ ਕੇਅਰ ਸੈਂਟਰ ਵਿਚ ਇਲਾਜ ਲਈ ਦਾਖਲ ਕੀਤੇ ਗਏ ਇਕ ਹੋਰ ਵਿਅਕਤੀ ਨੂੰ ਕੋਰੋਨਾ ਮੁਕਤ ਹੋਣ 'ਤੇ ਘਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜ੍ਹਤ 359 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਵੀਰਵਾਰ ਨੂੰ ਡਿਸਚਾਰਜ ਕੀਤੇ ਗਏ ਵਿਅਕਤੀ ਨੂੰ ਘਰ ਵਿਚ 7 ਦਿਨ ਤਕ ਇਕਾਂਤਵਾਸ ਵਿਚ ਰਹਿਣ ਲਈ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਸੂਚੇਤ ਕਰਦਿਆਂ ਕਿਹਾ ਕਿ ਕੋਰੋਨਾ ਇਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਆਪਸ ਵਿਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ। ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨ੍ਹਾਂ ਬਜ਼ੁਰਗਾਂ 'ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿਚ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ 'ਮਿਸ਼ਨ ਫਤਿਹ' ਨੂੰ ਸਫਲ ਬਣਾਇਆ ਜਾ ਸਕੇ।