ਗੌਰਵ ਜੋਸ਼ੀ/ਸੁਸ਼ੀਲ ਅਰੋੜਾ, ਰਈਆ/ਬਾਬਾ ਬਕਾਲਾ ਸਾਹਿਬ : ਰੈਵੀਨਿਊ ਪਟਵਾਰ ਯੂਨੀਅਨ ਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਬਾਬਾ ਬਕਾਲਾ ਸਾਹਿਬ 'ਚ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ, ਤਹਿਸੀਲ ਪ੍ਰਧਾਨ ਰਛਪਾਲ ਸਿੰਘ ਜਲਾਲਉਸਮਾਂ, ਤਰਸੇਮ ਸਿੰਘ ਫੱਤੂਭੀਲਾ, ਰਣਜੀਤ ਸਿੰਘ ਪ੍ਰਧਾਨ ਕਲੈਰੀਕਲ ਯੂਨੀਅਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸਮੁੱਚੇ ਮੁਲਾਜ਼ਮ ਸੰਘਰਸ਼ 'ਚ ਅੱਗੇ ਹੋ ਕੇ ਲੜਣਗੇ।

ਉਨ੍ਹਾਂ ਨਵੇਂ ਭਰਤੀ ਮੁਲਾਜ਼ਮਾਂ ਦੇ ਟਰੇਨਿੰਗ ਸਮੇਂ ਨੂੰ ਪਰਖਕਾਲ ਸਮੇਂ 'ਚ ਗਿਣਨ, ਨਵੀਂ ਭਰਤੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖਾਹ ਕਮਿਸ਼ਨ ਦੀ ਰਿਪਰੋਟ ਲਾਗੂ ਕਰਨ, ਵਿਕਾਸ ਦੇ ਨਾਂ 'ਤੇ ਲਾਇਆ ਜਜੀਆ ਟੈਕਸ ਬੰਦ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਦੇਵ ਸਿੰਘ ਰੀਡਰ ਐੱਸਡੀਐੱਮ, ਰਣਧੀਰ ਸਿੰਘ ਰਜਿਸਟਰੀ ਕਲਰਕ, ਰਣਜੀਤ ਕੌਰ ਹੈੱਡ ਕਲਰਕ, ਰਣਜੀਤ ਸਿੰਘ ਰੀਡਰ, ਕਵਲਜੀਤ ਕੌਰ ਰੀਡਰ, ਭੁਪਿੰਦਰ ਸਿੰਘ ਤੋਂ ਇਲਾਵਾ ਪਟਵਾਰ ਯੂਨੀਅਨ ਦੇ ਨੁਮਾਇੰਦੇ ਸੁਖਚੈਨ ਸਿੰਘ, ਮਨਦੀਪ ਸਿੰਘ ਕੰਗ ਜ਼ਿਲ੍ਹਾ ਮੀਤ ਪ੍ਰਧਾਨ, ਇੰਦਰ ਸਿੰਘ, ਦਲੀਪ ਸਿੰਘ, ਜਸਵਿੰਦਰ ਸਿੰਘ, ਸਤਪਾਲ ਸਿੰਘ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਅੰਗਰੇਜ਼ ਸਿੰਘ, ਪਿ੍ਰੰਸਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮੇਹਰਬਾਨ ਸਿੰਘ ਜੱਬੋਵਾਲ, ਸਭਪ੍ਰਰੀਤ ਕੌਰ, ਕਿਰਨਦੀਪ ਕੌਰ, ਜਸਕੀਰਤ ਸਿੰਘ, ਵਰਿੰਦਰਪਾਲ ਸਿੰਘ ਖਜ਼ਾਨਚੀ, ਹਰਪ੍ਰਰੀਤ ਸਿੰਘ ਨਾਗੋਕੇ, ਸਤਨਾਮ ਸਿੰਘ, ਹਰਪ੍ਰਰੀਤ ਸਿੰਘ ਬਿਆਸ, ਮਨਪ੍ਰਰੀਤ ਸਿੰਘ, ਪ੍ਰਭਜੋਤ ਸਿੰਘ, ਗੌਰਵ ਮੰਨਣ, ਬਲਰਾਜ ਸਿੰਘ, ਗੁਰਦੇਵ ਸਿੰਘ ਬੁੱਟਰ ਆਦਿ ਮੌਜੂਦ ਸਨ।