ਪੱਤਰ ਪ੍ਰਰੇਰਕ, ਜੰਡਿਆਲਾ ਗੁਰੂ : ਮੇਨ ਜੀਟੀ ਰੋਡ ਅੱਡਾ ਮਿਹਰਬਨਾਪੁਰਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ ਲਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਵੱਖ-ਵੱਖ ਬੁਲਾਰੇ ਬਲਾਕ ਪ੍ਰਧਾਨ ਤੇ ਸਰਪੰਚ ਜਗਜੀਤ ਸਿੰਘ ਜੋਗੀ, ਸਰਪੰਚ ਜੋਗਾ ਸਿੰਘ, ਜਗਦੀਪ ਸਿੰਘ ਜੰਜ, ਸਰਪੰਚ ਸੁਖਵਿੰਦਰ ਸਿੰਘ ਨਵਾਂਕੋਟ ਨੇ ਸੰਬੋਧਨ ਕਰਦਿਆਂ ਕਿਹਾ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨੂੰ ਖਤਮ ਕਰਨ ਲਈ ਇਕ ਨਵਾਂ ਆਰਡੀਨੈਂਸ ਪਾਸ ਕੀਤਾ ਹੈ, ਉਹ ਕਿਸਾਨ ਮਾਰੂ ਹੈ ਤੇ ਅਸੀ ਉਸ ਦੀ ਸਖਤ ਨਿਖੇਧੀ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਕਦੇ ਵੀ ਭਾਜਪਾ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਸਹੀ ਮੁੱਲ ਨਾਲ ਨਹੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਾਲਾ ਕਾਨੂੰਨ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਵੱਡੇ ਪੱਧਰ 'ਤੇ ਸੜਕਾਂ 'ਤੇ ਜਾਮ ਲਾਇਆ ਜਾਵੇਗਾ।

ਇਸ ਮੌਕੇ ਪਰਮਜੀਤ ਸਿੰਘ ਮਿੰਟੂ, ਗੁਰਦੇਵ ਸਿੰਘ, ਰਾਜਵਿੰਦਰ ਸਿੰਘ ਫੌਜੀ, ਸੂਬੇਦਾਰ ਅਰੂੜ ਸਿੰਘ, ਬਲਦੇਵ ਸਿੰਘ ਮੈਂਬਰ, ਸ਼ਮਸੇਰ ਸਿੰਘ ਮੈਂਬਰ, ਸੁਖਵਿੰਦਰ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਭਜਨ ਸਿੰਘ, ਸਤਨਾਮ ਸਿੰਘ ਮੈਂਬਰ, ਨੰਬਰਦਾਰ, ਸੁਰਿੰਦਰ ਸਿੰਘ ਸ਼ਿੰਦਾ, ਆੜਤੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।