ਕਿਰਪਾਲ ਸਿੰਘ ਰੰਧਾਵਾ, ਹਰੀਕੇ ਪੱਤਣ : ਬਿਆਸ ਦਰਿਆ ਨਾਲ ਲੱਗਦੇ ਮੰਡ ਖੇਤਰ 'ਚੋਂ ਪੁਲਿਸ ਨੇ ਇਕ ਵਾਰ ਫਿਰ ਲਾਹਣ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਪੰਜ ਮੁਲਜ਼ਮਾਂ ਖ਼ਿਲਾਫ਼ ਥਾਣਾ ਚੋਹਲਾ ਸਾਹਿਬ 'ਚ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਕਿਸੇ ਵੀ ਮੁਲਜ਼ਮ ਦੀ ਗਿ੍ਫਤਾਰੀ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ਬਿਆਸ ਦਰਿਆ ਨਾਲ ਲੱਗਦੇ ਪਿੰਡ ਕਿੜੀਆਂ ਦੇ ਮੰਡ ਖੇਤਰ 'ਚ ਕੀਤੀ ਛਾਪੇਮਾਰੀ ਦੌਰਾਨ 13 ਹਜਾਰ ਲਿਟਰ ਲਾਹਣ ਬਰਾਮਦ ਕੀਤੀ। ਇਸ ਮਾਮਲੇ 'ਚ ਪੁਲਿਸ ਨੇ ਚਰਨ ਸਿੰਘ, ਨਿਸ਼ਾਨ ਸਿੰਘ ਵਾਸੀ ਮਰੜ, ਦਿਲਬਾਗ, ਬਖਸ਼ੀਸ਼ ਸਿੰਘ ਤੇ ਸਤਨਾਮ ਸਿੰਘ ਵਾਸੀ ਕਿੜੀਆਂ ਖ਼ਿਲਾਫ਼ ਆਬਕਾਰੀ ਐਕਟ, ਵਾਟਰ ਪ੍ਰਵੈਂਸ਼ਨ ਐਂਡ ਕੰਟਰੋਲ ਆਫ ਪਲਿਊਸ਼ਨ ਐਕਟ 1974 ਦੇ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।