ਬੱਲੂ ਮਹਿਤਾ/ਪੱਤਰ ਪ੍ਰਰੇਰਕ, ਪੱਟੀ/ਕੈਰੋਂ : ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਪੱਟੀ ਹਲਕੇ ਦੇ ਪਿੰਡ ਕੈਰੋਂ ਵਿਚ ਸਥਾਪਤ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਕੈਂਪਸ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੋਮਵਾਰ ਨੂੰ ਪਿੰਡ ਕੈਰੋਂ ਵਿਚ ਜਗ੍ਹਾ ਦਾ ਜਾਇਜ਼ਾ ਲੈਣ ਮਗਰੋਂ 'ਪੰਜਾਬੀ ਜਾਗਰਣ' ਨਾਲ ਗੱਲਬਾਤ ਦੌਰਾਨ ਦਿੱਤੀ।

ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਵਧੀਕ ਵੀਸੀ ਜਸਪਾਲ ਸਿੰਘ ਸੰਧੂੂ ਤੇ ਰਜਿਸਟਰਾਰ ਕਾਹਲੋਂ ਨੇ ਪਿੰਡ ਦਾ ਦੌਰਾ ਕਰ ਕੇ ਪਹਿਲਾ ਸੈਸ਼ਨ ਸ਼ੁਰੂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਲਾਅ ਯੂਨੀਵਰਸਿਟੀ ਦਾ ਆਰਜ਼ੀ ਕੈਂਪਸ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ ਹੋਵੇਗਾ। ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਉੱਤਰੀ ਖਿੱਤੇ ਵਿਚ ਪਟਿਆਲਾ ਤੋਂ ਬਾਅਦ ਕਾਨੂੰਨ ਦੀ ਵਿੱਦਿਆ ਦੇਣ ਵਾਲੀ ਇਹ ਦੂਸਰੀ ਯੂਨੀਵਰਸਿਟੀ ਹੋਵੇਗੀ। ਈਟੀਟੀ ਲਈ ਡਾਈਟ ਬਣਾਉਣ ਦਾ ਕੰਮ ਕੈਂਰੋ ਪਿੰਡ ਵਿਚ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਧਨੋਆ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਜਸਬੀਰ ਸਿੰਘ ਸੋਢੀ ਐਕਸੀਅਨ, ਸਰਪ੍ਰਰੀਤ ਸਿੰਘ ਜੋਤੀ ਸੇਖੋਂ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਵਜ਼ੀਰ ਸਿੰਘ ਪਾਰਸ, ਹਰਮਨ ਸੇਖੋਂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਸੁਖਵਿੰਦਰ ਸਿੰਘ ਉਬੋਕੇ ਸਰਪੰਚ, ਗੁਰਪ੍ਰਤਾਪ ਸਿੰਘ ਧਨੋਆ ਮੁੱਖ ਅਧਿਆਪਕ ਤੇ ਹੋਰ ਪਤਵੰਤੇ ਹਾਜ਼ਰ ਸਨ।