ਰਵੀ ਖਹਿਰਾ/ਮਾਨ ਸਿੰਘ, ਖਡੂਰ ਸਾਹਿਬ/ਮੀਆਂਵਿੰਡ : ਸਥਾਨਕ ਪਿੰਡ ਮੁਗਲਾਣੀ ਨੇੜੇ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਨਾਬਾਲਗ ਦੀ ਮੌਤ ਹੋ ਗਈ। ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਖਡੂਰ ਸਾਹਿਬ ਕੰਮਕਾਜ ਕਰਕੇ ਘਰ ਵਾਪਸ ਜਾ ਰਹੇ ਸਨ। ਪੁਲਿਸ ਨੇ ਪਰਿਵਾਰ ਦੀ ਸਹਿਮਤੀ ਦੇ ਚੱਲਦਿਆਂ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ।

ਪ੍ਰਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ (16) ਪੁੱਤਰ ਦਲਬੀਰ ਸਿੰਘ ਤੇ ਸ਼ਮਸ਼ੇਰ ਸਿੰਘ ਪੁੱਤਰ ਸਤਨਾਮ ਸਿੰਘ ਖਡੂਰ ਸਾਹਿਬ ਤੋਂ ਮੋਟਰਸਾਈਕਲ ਨੰਬਰ ਪੀਬੀ46 ਵੀ 9010 'ਤੇ ਸਵਾਰ ਹੋ ਕੇ ਪਿੰਡ ਮੁਗਲਾਣੀ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਰੇਹੜੇ ਨਾਲ ਜਾ ਟਕਰਾਇਆ, ਜਿਸ ਕਾਰਨ ਜਸਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਸ਼ਮਸ਼ੇਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਾਂਚ ਅਧਿਕਾਰੀ ਏਐੱਸਆਈ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਈ ਹੈ, ਜਿਸਦੇ ਚੱਲਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।