ਗੁਰਬਰਿੰਦਰ ਸਿੰਘ, ਫਤਿਆਬਾਦ : ਚੌਕੀ ਫਤਿਆਬਾਦ ਦੀ ਪੁਲਿਸ ਨੇ ਧਾਰਾ 307 ਦੇ ਮੁਕੱਦਮੇ 'ਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਥਾਣਾ ਗੋਇੰਦਵਾਲ ਸਾਹਿਬ 'ਚ 7 ਮਈ ਨੂੰ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਸੀ, ਜਿਸ 'ਚੋਂ ਦੋ ਮੁਲਜ਼ਮਾਂ ਨੂੰ ਗਿ੍ਫਤਾਰ ਕਰਕੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਗਈ ਸੀ। ਜਦਕਿ ਦੋ ਮੁਲਜ਼ਮ ਫ਼ਰਾਰ ਸਨ।

ਏਐੱਸਆਈ ਨਰੇਸ਼ ਕੁਮਾਰ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਬਾਕੀ ਦੋ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਹੈ। ਜਿੰਨ੍ਹਾਂ ਦੀ ਪਛਾਣ ਹਰਜੀਤ ਸਿੰਘ ਜੀਤੂ ਉਰਫ ਅਜੈਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਲੱਖੋਕੇ ਬਹਿਰਾਮ ਜ਼ਿਲ੍ਹਾ ਫਿਰੋਜ਼ਪੁਰ ਅਤੇ ਰਾਜਵਿੰਦਰ ਸਿੰਘ ਰਾਜ ਪੁੱਤਰ ਨਰਿੰਦਰ ਸਿੰਘ ਵਾਸੀ ਮਲਮੋਹਰੀ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।