ਗੁਰਬਰਿੰਦਰ ਸਿੰਘ, ਫਤਿਆਬਾਦ : ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਕੈਨੇਡੀਅਨ ਪਬਲਿਕ ਸਕੂਲ ਨੇੜੇ ਗੰਦੇ ਪਾਣੀ ਦੇ ਟੋਏ 'ਚੋਂ ਬਜੁਰਗ ਅੌਰਤ ਦੀ ਲਾਸ਼ ਬਰਾਮਦ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ 'ਤੇ ਮਿਲੇ ਸੱਟਾਂ ਦੇ ਨਿਸ਼ਾਨ ਤੋਂ ਅੌਰਤ ਦਾ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਜਾਂਚ ਕਰਨ ਦੀ ਗੱਲ ਕਹਿ ਰਹੀ ਹੈ। ਮਿ੍ਤਕਾ ਦੀ ਪਛਾਣ ਜਸਪਾਲ ਕੌਰ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਉਸ ਦੀ ਲਾਸ਼ ਘਰ ਤੋਂ ਮਹਿਜ 20 ਮੀਟਰ ਦੀ ਦੂਰੀ ਤੋਂ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਉਸ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਹੈ। ਮੌਕੇ 'ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਐੱਸਐੱਚਓ ਹਰਿੰਦਰ ਸਿੰਘ ਨੇ ਦੱਸਿਆ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼ੱਕ ਦੇ ਆਧਾਰ 'ਤੇ ਮਿ੍ਤਕਾ ਦੇ ਪੁੱਤਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ।