ਸਟਾਫ ਰਿਪੋਰਟਰ, ਤਰਨਤਾਰਨ : ਲੋਕਤੰਤਰ ਨੂੰ ਮਜ਼ਬੂਤ ਕਰਨ, ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ 'ਤੇ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨੌਜਵਾਨ ਵੋਟਰਾਂ ਦੀ ਲੋਕਤੰਤਰਿਕ ਪ੍ਰਣਾਲੀ ਵਿਚ ਮਜ਼ਬੂਤ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ 25 ਨਵੰਬਰ ਨੂੰ ਦੁਪਹਿਰ 12 ਵਜੇ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਇਕ ਆਨਲਾਈਨ ਕੁਇੱਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਇਸ ਮੁਕਾਬਲੇ ਵਿਚ ਕੋਈ ਵੀ ਨਾਗਰਿਕ ਭਾਗ ਲੈ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੁਇੱਜ਼ ਵਿਚ ਕੁੱਲ 50 ਸਵਾਲ 30 ਮਿੰਟਾਂ 'ਚ ਹੱਲ ਕਰਨੇ ਹੋਣਗੇ। ਕੁਇੱਜ਼ ਦਾ ਲਿੰਕ 25 ਨਵੰਬਰ ਨੂੰ ਸਵੇਰੇ 11.50 ਵਜੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੱੁਕ ਅਤੇ ਟਵਿਟਰ 'ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਇਜ਼ ਨਿਰਧਾਰਤ ਸਮੇਂ ਵਿਚ ਪੂਰਾ ਕਰਨਾ ਹਵੋਗਾ ਅਤੇ ਨਿਰਧਾਰਿਤ ਸਮੇਂ ਵਿਚ ਕੁਇਜ਼ ਪੂਰਾ ਨਾ ਕਰਨ 'ਤੇ ਮੁਕਾਬਲੇਬਾਜ਼ ਬਾਹਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੂਜਾ ਇਨਾਮ ਤੇ 1000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ। ਜੇਕਰ ਇਕ ਤੋਂ ਵੱਧ ਮੁਕਾਬਲੇਬਾਜ਼ਾਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਕੁਇਜ਼ ਵਿਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ।