ਗੁਰਬਰਿੰਦਰ ਸਿੰਘ, ਫਤਿਆਬਾਦ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਦੇ ਪਿੰਡ ਛਾਪੜੀ ਸਾਹਿਬ ਵਿਖੇ ਬਚਿੱਤਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇੇਬਾਜ਼ੀ ਕੀਤੀ।

ਇਸ ਮੌਕੇ ਬਚਿੱਤਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਜਾਂਦੇ ਕਿਸਾਨਾਂ 'ਤੇ ਹਰਿਆਣਾ ਸਰਕਾਰ ਨੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਤੇ ਉਨ੍ਹਾਂ ਦੇ ਰਾਹਾਂ 'ਚ ਰੁਕਾਵਟਾਂ ਪੈਦਾ ਕਰਕੇ ਪਰੇਸ਼ਾਨ ਕੀਤਾ। ਪਰ ਕਿਸਾਨ ਤਿੰਨੇ ਕਾਨੂੰਨ ਰੱਦ ਕਰਵਾਏ ਬਗੈਰ ਵਾਪਸ ਨਹੀਂ ਮੁੜਨਗੇ, ਚਾਹੇ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਰਨੀ ਪਵੇ। ਇਸ ਮੌਕੇ ਬਚਿੱਤਰ ਸਿੰਘ, ਕਰਮ ਸਿੰਘ, ਕਰਮ ਸਿੰਘ ਬਾਜਵਾ, ਹਰਜੀਤ ਸਿੰਘ, ਲਖਬੀਰ ਸਿੰਘ ਬਾਜਵਾ, ਸਰਵਣ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਤਰਲੋਕ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।