ਪੱਤਰ ਪ੍ਰਰੇਰਕ, ਤਰਨਤਾਰਨ : ਦਿੱਲੀ ਜਾ ਰਹੇ ਸੈਂਕੜੇ ਕਿਸਾਨਾਂ, ਮਜ਼ਦੂਰਾਂ 'ਤੇ ਲਾਠੀਚਾਰਜ, ਪਾਣੀ ਦੀਆਂ ਬੁਛਾਰਾਂ ਤੇ ਰਸਤੇ ਬੰਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਕਿਸਾਨਾਂ ਨੇ ਅੰਮਿ੍ਤਸਰ, ਗੰਗਾਨਗਰ ਮਾਰਗ ਅੱਡਾ ਗੋਹਲਵੜ ਵਿਖੇ ਜਾਮ ਕਰਕੇ ਹਰਿਆਣਾ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਹਰਪ੍ਰਰੀਤ ਸਿੰਘ ਸਿਧਵਾਂ, ਹਰਪਾਲ ਸਿੰਘ ਪੰਡੋਰੀ, ਹਰਦੀਪ ਸਿੰਘ ਜੌਹਲ, ਮਨਜਿੰਦਰ ਸਿੰਘ ਗੋਹਲਵੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰਨ ਦੇ ਨਾਲ ਨਾਲ ਲੋਕਾਂ ਦੇ ਜਮਹੂਰੀ ਹੱਕਾਂ ਦਾ ਵੀ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਖ਼ੇਤੀ ਸੁਧਾਰਾਂ ਦੇ ਨਾਂ 'ਤੇ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਵੱਲੋਂ ਸੰਘਰਸ਼ ਵਿੱਢੇ ਹੋਏ ਹਨ। ਇਹ ਕਾਨੂੰਨ ਜਿਥੇ ਕਿਸਾਨਾਂ ਦੀ ਹੋਂਦ ਲਈ ਵੱਡਾ ਖ਼ਤਰਾ ਹਨ, ਉਥੇ ਹੀ ਕਿਸਾਨੀ ਬਰਬਾਦ ਹੋਣ ਨਾਲ ਸੂਬੇ ਨੂੰ ਵੱਡੀ ਆਰਥਿਕ ਸੱਟ ਵੱਜੇਗੀ, ਕਿਉਂਕਿ ਕਿਸਾਨੀ ਕਿੱਤਾ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ। ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੇ ਹਰ ਜਬਰ ਦਾ ਮੁਕਾਬਲਾ ਸਬਰ ਤੇ ਸ਼ਾਂਤੀ ਨਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਵੀ ਹਜ਼ਾਰਾਂ ਕਿਸਾਨ ਮਜ਼ਦੂਰ ਆਪਣੇ ਨਾਲ ਰਸਦ ਪਾਣੀ ਲੈ ਕੇ ਦਿੱਲੀ ਨੂੰ ਚਾਲੇ ਪਾ ਰਹੇ ਹਨ।

ਇਸ ਮੌਕੇ ਅਰਜਨ ਸਿੰਘ, ਨਵਜੀਤ ਸਿੰਘ, ਸੁਖਬੀਰ ਸਿੰਘ, ਸੁਖਬੀਰ ਸਿੰਘ, ਦਿਲਬਾਗ ਸਿੰਘ, ਦਾਰਾ ਸਿੰਘ, ਜਗਤਾਰ ਸਿੰਘ, ਸਵਿੰਦਰ ਸਿੰਘ, ਅੰਗਰੇਜ ਸਿੰਘ, ਤਰਸੇਮ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ, ਜਗੀਰ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਮੇਵਾ ਸਿੰਘ, ਅਵਤਾਰ ਸਿੰਘ, ਕਾਬਲ ਸਿੰਘ, ਗੁਰਬਖਸ਼ ਸਿੰਘ, ਪਾਲ ਸਿੰਘ, ਗੁਰਭੇਜ ਸਿੰਘ, ਗੁਰਮੇਜ ਸਿੰਘ, ਸੁਬੇਗ ਸਿੰਘ, ਵੀਰ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।