ਪੱਤਰ ਪ੍ਰਰੇਰਕ, ਤਰਨਤਾਰਨ : ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਬਾਬਾ ਹੁਕਮ ਸਿੰਘ ਵਸਾਊ ਕੋਟ ਦੀ 100 ਸਾਲਾ ਸ਼ਤਾਬਦੀ ਮਨਾਉਣ ਸਬੰਧੀ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਅਸਥਾਨ ਸਰਾਂ ਵਿਖੇ ਸੋਮਵਾਰ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਈ ਮਨਜੀਤ ਸਿੰਘ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤਿ੍ੰਗ ਕਮੇਟੀ ਦੀ ਮੀਟਿੰਗ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼ਹੀਦ ਹੋਏ ਸਿੰਘਾਂ ਦਾ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਸਮਾਗਮਾਂ 'ਚ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਦੱਸਿਆ ਗੁਰਦੁਆਰਾ ਸਧਾਰ ਲਹਿਰ 1921 ਦੇ ਪਹਿਲੇ ਸ਼ਹੀਦ ਸਿੰਘਾਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ 100 ਸਾਲਾ ਸ਼ਤਾਬਦੀ 27 ਤੇ 28 ਜਨਵਰੀ ਨੂੰ ਤਰਨਾਤਰਨ ਦੇ ਪਿੰਡ ਅਲਾਦੀਨਪੁਰ ਵਿਖੇ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ। ਸ਼ਤਾਬਦੀ ਸਬੰਧੀ ਹੋ ਰਹੇ ਗੁਰਮਤਿ ਸਮਾਗਮਾਂ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਇਸ਼ਤਿਹਾਰ ਲਾਏ ਜਾ ਰਹੇ ਹਨ।

ਇਸ ਮੌਕੇ ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ, ਨਿਰਮਲ ਸਿੰਘ ਕਾਹਲਵਾਂ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਜਸਵਿੰਦਰ ਸਿੰਘ ਸੂਹਰ ਮਾਝਾ ਜ਼ੋਨ ਇੰਚਾਰਜ, ਸਤਨਾਮ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ, ਗੁਰਬਚਨ ਸਿੰਘ ਕਲਸੀਆਂ, ਲਖਮੀਰ ਸਿੰਘ ਕੱਕਾ ਕੰਡਿਆਲਾ, ਗੁਰਸੇਵਕ ਸਿੰਘ, ਤੇਜਿੰਦਰ ਸਿੰਘ ਕੰਗ ਧਰਮ ਪ੍ਰਚਾਰ ਕਮੇਟੀ, ਹਰਜੀਤ ਸਿੰਘ ਬਾਠ, ਰਸਾਲ ਸਿੰਘ ਸੂਰਵਿੰਡ, ਹਰਜਿੰਦਰ ਸਿੰਘ ਜੀਏ, ਗੁਰਸਿਮਰਜੋਤ ਸਿੰਘ ਜੇਈ ਸ਼੍ਰੋਮਣੀ ਕਮੇਟੀ, ਲਵਪ੍ਰਰੀਤ ਸਿੰਘ ਮੁਰਾਦਪੁਰ ਆਦਿ ਹਾਜ਼ਰ ਸਨ।