ਪੱਤਰ ਪ੍ਰਰੇਰਕ, ਤਰਨਤਾਰਨ : ਪਿੰਡ ਿਛਛਰੇਵਾਲ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁਝ ਲੋਕਾਂ ਨੇ ਕਥਿਤ ਤੌਰ 'ਤੇ ਘਰ ਵਿਚ ਦਾਖਲ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਝਬਾਲ ਦੀ ਪੁਲਿਸ ਨੇ ਇਸ ਸਬੰਧੀ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਣਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਵਰਿੰਦਰ ਸਿੰਘ, ਗੁਰਵੀਰ ਸਿੰਘ, ਗੁਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਉਸ ਦੇ ਘਰ 'ਚ ਦਾਖਲ ਹੋਏ ਤੇ ਉਸ ਦੀ ਕੁੱਟਮਾਰ ਕਰ ਦਿੱਤੀ। ਰੌਲਾ ਸੁਣਕੇ ਉਸ ਦੇ ਮਾਮੇ ਦਾ ਲੜਕਾ ਮੌਕੇ 'ਤੇ ਪੁੱਜਾ ਤਾਂ ਹਮਲਾਵਰ ਫਰਾਰ ਹੋ ਗਏ। ਜ਼ਖ਼ਮੀ ਨੂੰ ਕਸੇਲ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਮੁਲਜ਼ਮਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।