ਜਸਪਾਲ ਸਿੰਘ ਜੱਸੀ, ਤਰਨਤਾਰਨ : ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਨੂੰ ਪੰਜਾਬ ਵਿਚ ਲਾਗੂ ਹੋਏ 2 ਸਾਲ ਹੋਣ ਲੱਗੇ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਨੇ ਜ਼ਿਲ੍ਹਾ ਹਸਪਤਾਲ ਤਰਨਤਾਰਨ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਐਪਰੀਸੇਸ਼ਨ ਸਰਟੀਫਿਕੇਟ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਇਸ ਸਕੀਮ ਅਧੀਨ ਦਰਜ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਰਜਿਸਟ੍ਰੇਸ਼ਨ ਸਰਕਾਰੀ ਤੇ ਪ੍ਰਰਾਈਵੇਟ ਹਸਪਤਾਲਾਂ 'ਚ ਦਾਖ਼ਲ ਹੋਣ ਦੀ ਸੂਰਤ ਵਿਚ ਸਾਲਾਨਾ ਪੰਜ ਲੱਖ ਰੁਪਏ ਤਕ ਦੀ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ 1578 ਤਰ੍ਹਾਂ ਦੀਆਂ ਬਿਮਾਰੀਆਂ ਜਿਨ੍ਹਾਂ 'ਚ ਕੈਂਸਰ, ਗਾਇਨੀ ਤੇ ਵੱਖ-ਵੱਖ ਰੋਗਾਂ ਦੀਆਂ ਬਿਮਾਰੀਆਂ ਸ਼ਾਮਲ ਹਨ। ਇਸ ਸਕੀਮ 'ਚ ਕੋਵਿਡ-19 ਦੀ ਮਹਾਮਾਰੀ ਦੇ ਇਲਾਜ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਸਕੀਮ ਅਧੀਨ ਸਮਾਜਿਕ, ਆਰਥਿਕ ਤੇ ਜਾਤੀ ਜਨ ਗਣਨਾ-2011 ਡਾਟਾ 'ਚ ਸ਼ਾਮਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਭਲਾਈ ਬੋਰਡ, ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਕਵਰ ਕੀਤਾ ਗਿਆ ਹੈ। ਇਸ ਸਕੀਮ ਅਧੀਨ ਪੰਜਾਬ ਦੇ ਲੱਖਾਂ ਪਰਿਵਾਰ ਰਜ਼ਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਤਰਨਤਾਰਨ ਦੇ 11 ਹਜ਼ਾਰ 724 ਮਰੀਜ਼ਾਂ ਨੇ ਇਸ ਸਕੀਮ ਦਾ ਲਾਭ ਉਠਾਇਆ ਹੈ। ਇਸ ਸਕੀਮ ਅਧੀਨ ਜ਼ਿਲ੍ਹੇ ਦੇ 12 ਸਰਕਾਰੀ ਤੇ 10 ਗੈਰ ਸਰਕਾਰੀ ਹਸਪਤਾਲ ਰਜਿਸਟਰਡ ਹਨ। ਇਸ ਸਕੀਮ ਅਧੀਨ ਅਜੇ ਤਕ 2 ਲੱਖ 5 ਹਜ਼ਾਰ 601 ਗੋਲਡਨ ਕਾਰਡ ਬਣਾਏ ਗਏ ਹਨ ਤੇ ਜ਼ਿਲ੍ਹਾ ਹਸਪਤਾਲ ਵਿਚ ਇਸ ਸਕੀਮ ਅਧੀਨ ਮਰੀਜ਼ਾਂ ਦੇ ਸਭ ਤੋਂ ਜ਼ਿਆਦਾ ਇਲਾਜ ਹੋਏ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ, ਡਾ. ਸੰਦੀਪ ਕਾਲੜਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਰੁਣ ਸੂਦ ਹਾਜ਼ਰ ਸਨ।