ਰਾਜਨ ਚੋਪੜਾ, ਭਿੱਖੀਵਿੰਡ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਿੰਡ ਪਹੂਵਿੰਡ ਵਿਖੇ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਿਆ।

ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਉਨ੍ਹਾਂ ਇਤਿਹਾਸਿਕ ਪਿੰਡ ਪਹੂਵਿੰਡ 'ਚ ਸੀਵਰੇਜ ਪਾਉਣ ਦੇ ਕੰਮ ਲਈ 75 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਸੌਂਪਿਆ। ਉਨ੍ਹਾਂ ਕਿਹਾ ਪਿੰਡ ਪਹੂਵਿੰਡ ਵਿਖੇ ਐੱਲਈਡੀ ਲਾਈਟਾਂ ਲਾਉਣ ਲਈ ਵੀ ਜਲਦੀ ਹੀ ਗ੍ਾਂਟ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਤਿਹਾਸਿਕ ਪਿੰਡ ਪਹੂੁਵਿੰਡ ਨੂੰ ਸੰਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਚੁਣਿਆ ਹੈ। ਇਸ ਯੋਜਨਾ ਤਹਿਤ ਇਸ ਪਿੰਡ 'ਚ ਕਰਵਾਏ ਜਾਣ ਵਾਲੇ ਵਿਸ਼ੇਸ਼ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਰਾਹੀਂ ਸਰਵੇ ਕਰਵਾਇਆ ਜਾ ਰਿਹਾ ਹੈ। ਸੰਸਦ ਆਦਰਸ਼ ਗ੍ਰਾਮ ਯੋਜਨਾ ਦਾ ਉਦੇਸ਼ ਢਾਂਚੇ ਦੇ ਵਿਕਾਸ ਤੋਂ ਇਲਾਵਾ ਪਿੰਡ ਤੇ ਉਥੋਂ ਦੇ ਲੋਕਾਂ 'ਚ ਕੁਝ ਮਹੱਤਵਾਂ ਨੂੰ ਪਾਉਣਾ ਹੈ ਤਾਂ ਜੋ ਉਹ ਦੂਜਿਆਂ ਲਈ ਆਦਰਸ਼ ਬਣ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਰਾਜਬੀਰ ਸਿੰਘ ਵਰਨਾਲਾ, ਇੰਦਰਬੀਰ ਸਿੰਘ ਸਰਪੰਚ, ਕਿਰਨਜੀਤ ਸਿੰਘ ਮਿੱਠਾ, ਬਿੱਟੂ ਆਸਲ, ਰਾਜ ਪਹੁਵਿੰਡ ਵੀ ਹਾਜ਼ਰ ਸਨ।