ਪੱਤਰ ਪ੍ਰਰੇਰਕ, ਤਰਨਤਾਰਨ : ਦਿੱਲੀ ਧਰਨੇ 'ਚ ਬੈਠੇ ਕਿਸਾਨਾਂ ਦੀ ਹਮਾਇਤ 'ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਕਾਲੇ ਕਾਨੂੰਨਾਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਿਢਆ ਗਿਆ। ਇਸ ਮੋਟਰਸਾਈਕਲ ਮਾਰਚ ਦੀ ਅਗਵਾਈ ਨਿਰਵੈਲ ਸਿੰਘ ਡਾਲੇਕੇ, ਸੁੱਚਾ ਸਿੰਘ ਰੁਮਾਣਾ, ਤਜਿੰਦਰਪਾਲ ਸਿੰਘ, ਗੁਰਸ਼ਰਨ ਸਿੰਘ ਕੋਟ ਅਤੇ ਸੂਬਾ ਕਮੇਟੀ ਮੈਂਬਰ ਸਤਨਾਮ ਸਿੰਘ ਜੌਹਲ ਨੇ ਕੀਤੀ।

ਇਸ ਮੌਕੇ ਉਕਤ ਆਗੂਆਂ ਨੇ ਕਿਹਾ ਸੈਂਟਰ ਦੀ ਸਰਕਾਰ ਨੇ ਜੋ ਤਿੰਨ ਕਾਲੇ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ 65 ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ 'ਤੇ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਜਿੰਨਾਂ ਚਿਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਓਨਾ ਚਿਰ ਕਿਸਾਨ ਵਾਪਸ ਘਰਾਂ ਨੂੰ ਨਹੀਂ ਆਉਣਗੇ।

ਇਸ ਮੌਕੇ ਗੁਰਦਿਆਲ ਸਿੰਘ ਤਖ਼ਤਮੱਲ, ਭਜਨ ਸਿੰਘ ਕੋਟ, ਜਸ਼ਨਦੀਪ ਸਿੰਘ ਸੰਧੂ, ਗੁਰਦੇਵ ਵਲੀਪੁਰ, ਮੇਜਰ ਸਿੰਘ, ਨਛੱਤਰ ਸਿੰਘ ਬਾਕੀਪੁਰ, ਮੰਗਲ ਸਿੰਘ, ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਪੰਡੋਰੀ ਰਮਾਣਾ, ਜੋਬਨ ਸਿੰਘ ਬਿੱਟੂ, ਬਲਕਾਰ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ।