ਗੁਰਬਰਿੰਦਰ ਸਿੰਘ, ਫਤਿਆਬਾਦ : ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸਾਢੇ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਏਐੱਸਆਈ ਗੁਰਮੇਜ ਸਿੰਘ ਪੁਲਿਸ ਪਾਰਟੀ ਸਮੇਤ ਕਸਬਾ ਫਤਿਆਬਾਦ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਰੋਕ ਇਕ ਵਿਅਕਤੀ ਦਾ ਤਲਾਸ਼ੀ ਲਈ ਤਾਂ ਉਸ ਕੋਲੋਂ 4.5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸਦੀ ਪਛਾਣ ਜੈਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਚੰਡੀਗੜ੍ਹ ਫਤਿਆਬਾਦ ਵਜੋਂ ਹੋਈ।