ਬੱਲੂ ਮਹਿਤਾ, ਪੱਟੀ : ਦਾਣਾ ਮੰਡੀ ਦਾ 7 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਹੋ ਚੁੱਕਾ ਹੈ। ਹੁਣ ਆੜ੍ਹਤੀਆਂ ਤੇ ਕਿਸਾਨਾਂ ਦੀ ਮੰਗ ਤੇ ਮੰਡੀ ਵਿਚੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਇਕ ਕਰੋੜ 30 ਲੱਖ ਦੀ ਲਾਗਤ ਨਾਲ ਸਟਾਰਮ ਸੀਵਰੇਜ ਪਾ ਕੇ ਬਰਸਾਤੀ ਪਾਣੀ ਦੇ ਨਿਕਾਸ ਦਾ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ।

ਇਹ ਸਟਾਰਮ ਸੀਵਰੇਜ ਸਿਸਟਮ ਰੋਹੀ ਤਕ ਕਰ ਦਿੱਤਾ ਜਾਵੇਗਾ। ਉਕਤ ਪ੍ਰਗਟਾਵਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਟਾਰਮ ਸੀਵਰੇਜ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਇਹ ਕੰਮ ਕਣਕ ਦੇ ਸੀਜਨ ਤੋ ਪਹਿਲਾਂ ਪਹਿਲਾਂ ਪੂਰਾ ਹੋ ਜਾਵੇ ਤਾਂ ਜੋ ਕਣਕ ਝੋਨੇ ਦੇ ਸੀਜ਼ਨ ਵਿਚ ਬਰਸਾਤੀ ਪਾਣੀ ਨਾਲ ਫਸਲਾਂ ਨੂੰ ਹੁੰਦੇ ਨੁਕਸਾਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਗਿੱਲ ਤੇ ਹਾਜ਼ਰ ਅਧਿਕਾਰੀਆਂ ਨੇ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ, ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਮੇਜਰ ਸਿੰਘ ਧਾਰੀਵਾਲ, ਕਾਮਰੇਡ ਮਹਾਵੀਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਬਲਾਕ ਸੰਮਤੀ ਪੱਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਸੈਕਟਰੀ ਮਾਰਕੀਟ ਕਮੇਟੀ ਪੱਟੀ ਰਾਜਪਾਲ ਸਿੰਘ, ਐੱਸਡੀਓ ਮੰਡੀ ਬੋਰਡ ਸੁਦੇਸ਼ ਕੁਮਾਰ, ਦਲਬੀਰ ਸਿੰਘ ਸੇਖੋਂ, ਡਾਇਰੈਕਟਰ ਮੰਡੀ ਬੋਰਡ ਪੰਜਾਬ ਸਤਨਾਮ ਸਿੰਘ ਸੇਖੋਂ, ਬਲਾਕ ਸੰਮਤੀ ਨੌਸ਼ਹਿਰਾ ਪੰਨੂਆਂ ਦੇ ਚੇਅਰਮੈਨ ਸਾਧੂ ਸਿੰਘ ਚੰਬਲ, ਐਕਸੀਅਨ ਮੰਡੀ ਬੋਰਡ ਅਮਨਦੀਪ ਸਿੰਘ, ਗੁਰਜੀਤ ਸਿੰਘ ਸੁਪਰਵਾਈਜ਼ਰ, ਸੁਖਦੀਪ ਸਿੰਘ ਮੰਡ ਸੁਪਰਵਾਈਜ਼ਰ, ਅਮਰ ਸਿੰਘ ਦੁੱਬਲੀ, ਰਾਜਾ ਪੰਨੂੰ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਸ਼ੋਭਨ ਜੈਨ, ਵਿਜੇ ਮਲਹੋਤਰਾ, ਰਜਿੰਦਰ ਮੈਣੀ, ਪਰਮਿੰਦਰ ਸਿੰਘ ਗਿੱਲ, ਰਾਜ ਕੁਮਾਰ ਮੋਂਗਾ, ਇੰਦੇ ਸ਼ਾਹ, ਹਰਜਿੰਦਰ ਸਿੰਘ ਚੰਬਲ, ਸਰਪੰਚ ਜਸਬੀਰ ਸਿੰਘ ਬਰਵਾਲਾ, ਸਰਪੰਚ ਸਰਦੂਲ ਸਿੰਘ ਸਭਰਾ, ਸਰਪੰਚ ਸ਼ੇਰ ਸਿੰਘ ਕੋਟ ਬੁੱਢਾ, ਸੋਨੂੰ ਸੇਖੋਂ, ਐਡਵੋਕੇਟ ਵਰਿੰਦਰ ਸ਼ਰਮਾ, ਜਤਿੰਦਰ ਸਿੰਘ, ਕਰਮਜੀਤ ਸਿੰਘ, ਮਨਜੀਤ ਸਿੰਘ, ਮਾਰਕੀਟ ਕਮੇਟੀ ਦੇ ਕਰਮਚਾਰੀ ਤੇ ਆੜ੍ਹਤੀ ਹਾਜ਼ਰ ਸਨ।