ਕਿਰਪਾਲ ਸਿੰਘ ਰੰਧਾਵਾ, ਹਰੀਕੇ ਪੱਤਣ : ਈਟੀਟੀ ਤੇ ਵੱਖ-ਵੱਖ ਟੈਸਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਕਸਬਾ ਹਰੀਕੇ ਵਿਖੇ ਹੋਈ। ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿਚ ਪਈਆਂ 12 ਹਜ਼ਾਰ ਅਧਿਆਪਕਾਂ ਦੀ ਭਰਤੀ ਕਰਕੇ ਖਾਲੀ ਅਸਾਮੀਆਂ ਭਰੇ ਜਾਣ ਲਈ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤੀ ਜਾਣੀ ਚਾਹੀਦੀ ਹੈ, ਵੱਖ-ਵੱਖ ਟੈੱਟ ਪਾਸ ਬੇਰੁਜ਼ਗਾਰ ਕਸਬਾ ਹਰੀਕੇ ਵਿਖੇ ਅਧਿਆਪਕਾਂ ਦੀ ਮੀਟਿੰਗ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਿਫ਼ਰੋਜ਼ਪੁਰ ਦੇ ਪਿ੍ਰੰਸੀਪਲ ਨਿਰਮਲ ਸਿੰਘ ਜੀਰਾ ਨੇ ਕਿਹਾ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਧਿਆਪਕਾਂ ਦੀ ਨਵੀਂ ਭਰਤੀ ਲਈ ਜੋਰ ਪਾਉਣ। ਜੇਕਰ ਸੂਬਾ ਸਰਕਾਰ ਨੇ ਭਰਤੀ ਨਾ ਕੀਤੀ ਤਾਂ ਵਿਧਾਨ ਸਭਾ 2022 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਇਸ ਦਾ ਨਤੀਜਾ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ।

ਕੈਪਟਨ ਸਰਕਾਰ ਦੇ 5 ਸਾਲ ਪੂਰੇ ਹੋਣ ਵਾਲੇ ਹਨ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਈਟੀਟੀ ਟੈਸਟ ਪਾਸ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਈਟੀਟੀ ਕੇਡਰ ਦੀਆਂ ਅਸਾਮੀਆਂ ਤੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਪਹਿਲ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਇਸ ਮੌਕੇ ਇਕਬਾਲ ਸਿੰਘ, ਸਿਮਰਦੀਪ ਸਿੰਘ, ਗੁਰਪ੍ਰਰੀਤ ਸਿੰਘ, ਸੂਰਤ ਸਿੰਘ, ਨਿਰਮਲ ਸਿੰਘ, ਕੇਦੀਪ, ਜੋਬਨਜੀਤ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ ਜੀਰਾ, ਸੁਰਿੰਦਰ ਸਿੰਘ ਤਰਨਤਾਰਨ, ਪੰਕਜ ਪੱਟੀ, ਗੌਰਵ, ਬਲਕਾਰ ਸਿੰਘ, ਸੁਨੀਤਾ ਰਾਣੀ, ਬਬਿਤਾ ਦੇਵੀ, ਨੀਲਮ, ਜਸਬੀਰ ਕੌਰ ਵੀ ਹਾਜ਼ਰ ਸਨ।