ਪੱਤਰ ਪ੍ਰਰੇਰਕ, ਅੰਮਿ੍ਤਸਰ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜੀ ਭਾਸ਼ਾ ਬੋਲਣ ਤੇ ਲਿਖਣ 'ਚ ਪ੍ਰਪੱਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਅੰਦਰ ਅੰਗਰੇਜ਼ੀ ਬੂਸਟਰ ਕਲੱਬ ਬਣਾਉਣ ਦੇ ਪਹਿਲੇ ਗੇੜ ਵਿਚ ਜ਼ਿਲ੍ਹੇ ਦੇ 419 ਸਕੂਲਾਂ 'ਚ ਕਲੱਬ ਬਣਾਏ ਗਏ, ਜਿਨ੍ਹਾਂ 'ਚ ਕਰੀਬ 4000 ਵਿਦਿਆਰਥੀ ਸਵੈਇੱਛਾ ਤਹਿਤ ਸ਼ਾਮਲ ਹੋਏ। ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਅੰਗਰੇਜੀ ਭਾਸ਼ਾ ਦੇ ਸਹੀ ਉਚਾਰਨ ਸਹਿਤ ਭਾਸ਼ਾ ਕੌਸ਼ਲਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਅੰਗਰੇਜੀ ਬੂਸਟਰ ਕਲੱਬਾਂ ਦੀ ਸਥਾਪਨਾ ਸਦਕਾ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਚ ਪੈਦਾ ਹੋਏ ਉੁਤਸ਼ਾਹ ਤੋਂ ਪਤਾ ਲੱਗਦਾ ਹੈ ਕਿ ਉਹ ਦਿਨ ਦੂਰ ਨਹੀਂ ਜਦ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਫਰਾਟੇਦਾਰ ਅੰਗਰੇਜੀ ਬੋਲਣਗੇ ਤੇ ਨਿੱਜੀ ਸਕੂਲਾਂ ਤੋਂ ਹੱਟਕੇ ਸਰਕਾਰੀ ਸਕੂਲਾਂ 'ਚ ਦਾਖਿਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਪ੍ਰਗਟਾਇਆ ਵਿਸਵਾਸ਼ ਹੋਰ ਪਕੇਰਾ ਹੋਵੇਗਾ। ਅੰਗਰੇਜ਼ੀ ਲੈਕਚਰਾਰ ਅਮਨ ਸ਼ਰਮਾ ਸੋਹੀਆਂ ਕਲਾਂ ਦਾ ਕਹਿਣਾ ਹੈ ਕਿ ਕਲੱਬਾਂ ਦੀ ਸਥਾਪਨਾ ਨਾਲ ਵਿਦਿਆਰਥੀਆਂ ਵਿੱਚ ਅੰਗਰੇਜੀ ਵਿਸ਼ੇ ਪ੍ਰਤੀ ਰੁਚੀ ਵਿਕਸਿਤ ਹੋਣ ਨਾਲ ਵਿਸ਼ੇ ਦੇ ਨਤੀਜੇ ਵੀ ਉੱਤਮ ਹੋਣਗੇ। ਉਨਾਂ ਦੱਸਿਆ ਕਿ ਇਸ ਸੰਬੰਧੀ ਕੀਤੀ ਗਈ ਪੂਰਨ ਯੋਜਨਾਬੰਦੀ ਸਦਕਾ ਉਹ ਵਿਦਿਆਰਥੀਆਂ ਨੂੰ ਪਹਿਲਾਂ ਅੰਗਰੇਜ਼ੀ ਬੋਲਣ ਦੀ ਆਡੀਓ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਨੂੰ ਸੁਣ ਕੇ ਵਿਦਿਆਰਥੀਆਂ ਵਲੋਂ ਅੰਗਰੇਜ਼ੀ ਦਾ ਸ਼ੁੱਧ ਉਚਾਰਨ ਕੀਤਾ ਜਾ ਰਿਹਾ ਹੈ ਤੇ ਆਪਣੇ ਬੱਚਿਆਂ ਨੂੰ ਆਤਮਵਿਸਵਾਸ਼ ਨਾਲ ਅੰਗਰੇਜੀ ਬੋਲਦਿਆਂ ਦੇਖਕੇ ਮਾਪੇ ਬਾਗੋ-ਬਾਗ ਹੋ ਰਹੇ ਹਨ। ਅੰਗਰੇਜੀ ਵਿਸ਼ੇ ਦੇ ਜ਼ਿਲ੍ਹਾ ਮੈਂਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ ਦੇ 419 ਸਰਕਾਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਬੂਸਟਰ ਕਲੱਬਾਂ ਵਿੱਚ 4000 ਵਿਦਿਆਰਥੀ ਸ਼ਾਮਿਲ ਹੋ ਚੁੱਕੇ ਹਨ ਜਿਸ ਲਈ ਸਕੂਲ ਮੁਖੀ ਤੇ ਅਧਿਆਪਕ ਵਧਾਈ ਦੇ ਪਾਤਰ ਹਨ।ਉਨ੍ਹਾਂ ਭਰੋਸਾ ਪ੍ਰਗਟਾਉਂਦਿਆਂ ਦੱਸਿਆ ਕਿ ਅੰਗਰੇਜੀ ਵਿਸ਼ੇ ਦੇ ਅਧਿਆਪਕ ਕਲੱਬ 'ਚ ਸ਼ਾਮਿਲ ਵਿਦਿਆਰਥੀਆਂ ਵਿੱਚ ਅੰਗਰੇਜੀ ਵਿਸ਼ੇ ਦੇ ਭਿੰਨ ਭਿੰਨ ਕੌਂਸ਼ਲਾਂ ਦਾ ਦਾ ਵਿਕਾਸ ਕਰਦਿਆਂ ਅਨੇਕਾਂ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਅੰਗਰੇਜੀੌ ਵਿਸ਼ੇ ਦੀ ਪੜਾਈ ਸੰਬੰਧੀ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਦੀ ਸਹੀ ਤਸਵੀਰ ਪੇਸ਼ ਕਰਨਗੇ। ਇਸ ਸੰਬੰਧੀ ਪਿ੍ਰੰਸੀਪਲ ਜਸਬੀਰ ਕੌਰ ਬੱਲ ਕਲਾਂ ਦਾ ਕਹਿਣਾ ਹੈ ਕਿ ਭਾਵੇਂ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਇੰਨ੍ਹਾਂ ਕਲੱਬਾਂ ਵਿੱਚ ਸਕੂਲ ਮੁਖੀ, ਅੰਗਰੇਜੀ ਲੈਕਚਰਾਰ/ਮਾਸਟਰ/ਮਿਸਟ੍ਰੈਸ ਦੀ ਸ਼ਮੂਲੀਅਤ ਜ਼ਰੂਰੀ ਹੋਵੇਗੀ ਅਤੇ ਬਾਕੀ ਸਕੂਲ ਅਮਲਾ ਸਵੈ-ਇੱਛੁਕ ਮੈਂਬਰ ਹੋਵੇਗਾ। ਪਰ ਜਾਣਕਾਰੀ ਅਨੁਸਾਰ ਇੰਨ੍ਹਾਂ ਕਲੱਬਾਂ ਵਿੱਚ ਸਵੈ-ਇੱਛਾ ਨਾਲ ਬਾਕੀ ਸਕੂਲ ਅਧਿਆਪਕਾਂ ਦੀ ਗਿਣਤੀ ਵਧਣਾ ਇੰਨਾਂ ਕਲੱਬਾਂ ਦੀ ਹਰਮਨਪਿਆਰਤਾ ਦਾ ਪ੍ਰਮਾਣ ਹੈ।